The Khalas Tv Blog Punjab ਪੰਜਾਬ ਪੁਲਿਸ ਨੇ ਫੜੇ ਦੋ ਟਰੈਵਲ ਏਜੰਟ! ਗੈਰ-ਕਾਨੂੰਨੀ ਤਰੀਕੇ ਨਾਲ ਕੰਬੋਡੀਆ ਤੇ ਹੋਰ ਦੇਸ਼ਾਂ ’ਚ ਭੇਜਦੇ ਸੀ ਲੋਕ
Punjab

ਪੰਜਾਬ ਪੁਲਿਸ ਨੇ ਫੜੇ ਦੋ ਟਰੈਵਲ ਏਜੰਟ! ਗੈਰ-ਕਾਨੂੰਨੀ ਤਰੀਕੇ ਨਾਲ ਕੰਬੋਡੀਆ ਤੇ ਹੋਰ ਦੇਸ਼ਾਂ ’ਚ ਭੇਜਦੇ ਸੀ ਲੋਕ

ਬਿਉਰੋ ਰਿਪੋਰਟ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਉਸ ਦੇ ਜੀਜਾ ਗੁਰਜੋਧ ਸਿੰਘ ਵਜੋਂ ਹੋਈ ਹੈ। ਉਹ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਕਈ ਟਰੈਵਲ ਏਜੰਟ ਪੁਲਿਸ ਦੇ ਰਡਾਰ ’ਤੇ ਹਨ। ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਲੋਕਾਂ ਨਾਲ ਕਿਸੇ ਵੀ ਪੱਧਰ ’ਤੇ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਭੋਲੇ ਭਾਲੇ ਲੋਕਾਂ ਨੂੰ ਡਾਟਾ ਐਂਟਰੀ ਨੌਕਰੀ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਦੇ ਮਿਆਮ ਰੀਪ ਪਹੁੰਚਣ ’ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਸਨ। ਫਿਰ ਉਨ੍ਹਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ – ਹਰਿਆਣਾ ’ਚ ਸ਼ੰਭੂ ਬਾਰਡਰ ਖੁਲ੍ਹਵਾਉਣ ਦੀ ਉੱਠੀ ਮੰਗ! ਟਰਾਂਸਪੋਰਟ ਮੰਤਰੀ ਨੇ ਕੇਂਦਰੀ ਖੇਤੀ ਮੰਤਰੀ ਨਾਲ ਕੀਤੀ ਮੁਲਾਕਾਤ
Exit mobile version