Punjab

ਕੈਪਟਨ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵਧਾਈ, ਹੈੱਡਕੁਆਰਟਰਾਂ ‘ਚ 50 ਫੀਸਦੀ ਸਟਾਫ ਰੱਖੇ ਜਾਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਸੂਬੇ ‘ਚ ਕੋਰੋਨਾ ਕਾਲ ਦੌਰਾਨ ਆਪਣੀ ਡਿਊਟੀ ਨਿਭਾ ਰਹੇ ਸਰਕਾਰੀ ਅਫ਼ਸਰਾਂ ਨੂੰ ਕੋਰੋਨਾ ਹੋ ਜਾਣ ਕਾਰਨ ਹੁਣ ਸਰਕਾਰੀ ਦਫ਼ਤਰਾਂ ਤੇ ਹੈੱਡਕੁਆਰਟਰ ‘ਚ 50 ਫੀਸਦੀ ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨਾਂ ਨੂੰ ਕੰਮ ‘ਤੇ ਕੋਈ ਅਸਰ ਨਾ ਪੈਣ ਦੀ ਵੀ ਹਿਦਾਇਤ ਦਿੱਤੀ ਹੈ।

ਪੰਜਾਬ ‘ਚ ਲਗਾਤਾਰ ਕੇਸਾਂ ਦੀ ਗਿਣਤੀ ਵੱਧ ਰਹੀ ਹੈ ਜਿਸ ਨੂੰ ਧਿਆਣ ‘ਚ ਰੱਖਦੇ ਹੋਏ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਪੁਲਿਸ ਦਫ਼ਤਰਾਂ ਅੰਦਰ ਸਿਰਫ਼ 50 ਫ਼ੀਸਦੀ ਸਟਾਫ਼ ਨੂੰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਤੇ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੀ ਜਾ ਸਕੇ।