The Khalas Tv Blog Punjab ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫਤਾਰ
Punjab

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫਤਾਰ

ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।

ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ।

2000 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ

ਇਸੇ ਲੜੀ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚੋਂ 2000 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪਰ ਅੱਜ ਜਿਸ ਤਰ੍ਹਾਂ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਔਰਤ ਨਾਲ STF ਮੋਹਾਲੀ ਨੇ ਫੜ ਲਿਆ ਹੈ।

Exit mobile version