Khetibadi Punjab

ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਅਤੇ ਹਾਈਕੋਰਟ ਦੇ ਸੀਨੀਅਰ ਵਕੀਲਾਂ ਦਾ ਡੱਲੇਵਾਲ ਨੂੰ ਸਮਰਥਨ

ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਮਨ ਗਰਗ ਅਤੇ ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ  ਨੇ  33 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਸਮਰਥਨ ਕੀਤਾ ਹੈ। ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਬੈਠੇ ਜਗਜੀਤ ਡੱਲੇਵਾਲ ਦੀ ਜ਼ਿੰਗਦੀ ਕਿਸਾਨ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਕੀਮਤੀ ਹੈ।

ਉਨ੍ਹਾਂ ਨੇ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਰਨ ਵਰਤ ਨੂੰ ਤਿਆਗ ਦੇਣ ਤਾਂ ਜੋ ਹੋਰ ਤਗੜੇ ਹੋ ਕੇ ਸੰਘਰਸ਼ ਲੜਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਾਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਬੰਦ ਦੇ ਸੱਦੇ ਦਾ ਵੀ ਸਮਰਥਨ ਕੀਤਾ ਹੈ।