The Khalas Tv Blog Punjab ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ
Punjab

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ

Punjab Police got big success, 2 members of Lashkar-e-Toiba arrested, DGP informed

ਚੰਡੀਗੜ੍ਹ : ਪੰਜਾਬ ਪੁਲਿਸ (Punjab Police) ਦੇ ਸਟੇਟ ਆਪ੍ਰੇਸ਼ਨ ਸੈੱਲ (SSOC-Amritsar) ਨੇ ਅੱਤਵਾਦ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਆਪ੍ਰੇਸ਼ਨ ਸੈੱਲ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਦੇ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ।
ਮੁੱਢਲੀ ਪੁੱਛਗਿੱਛ ਦੌਰਾਨ ਅੱਤਵਾਦੀਆਂ ਨੇ ਮੰਨਿਆ ਹੈ ਕਿ ਉਹ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਆਏ ਸਨ ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖ਼ੁਫ਼ੀਆ ਏਜੰਸੀਆਂ ਨੇ ਇਨਪੁੱਟ ਅਤੇ ਸਹਿਯੋਗ ਦਿੱਤਾ। ਇਨਪੁੱਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ- ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ‘ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਲਸ਼ਕਰ- ਏ- ਤੋਇਬਾ ਦੇ ਜਿਨ੍ਹਾਂ ਅੱਤਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਨ੍ਹਾਂ ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤ ਪੈਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।

SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

Exit mobile version