ਚੰਡੀਗੜ੍ਹ : ਪੰਜਾਬ ਪੁਲਿਸ  ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੈਨੇਡਾ ਰਹਿੰਦੇ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਰਹਿੰਦੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੂੰ ਹਥਿਆਰ ਵੀ ਬਰਾਮਦ ਹੋਏ ਹਨ ,ਜਿਹਨਾਂ ਵਿੱਚ ਇੱਕ ਏਕੇ 56 ਰਾਈਫਲ, 2 ਮੈਗੀਜੀਨਾਂ ਅਤੇ 90 ਅਣ ਚੱਲੇ ਕਾਰਤੂਸ ਸ਼ਾਮਲ ਹਨ।

ਇਸ ਸਬੰਧ ਵਿੱਚ ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ ਤੇ ਇਸ ਖ਼ਬਰ ‘ਤੇ ਮੋਹਰ ਲਗਾਈ ਹੈ । ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਈ ਗਈ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ।

ਕੈਨੇਡਾ ਬੈਠੇ ਗੈਂਗਟਰ ਲਖਬੀਰ ਲੰਡਾ ਅਤੇ ਪਾਕਿਸਤਾਨ ਵਿੱਚ ਰਹਿੰਦੇ ਅੱਤਵਾਦੀ ਹਰਵਿੰਦਰ ਰਿੰਦਾ ਵੱਲੋਂ ਚਲਾਏ ਜਾ ਰਹੇ ਇੱਕ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਹਨਾਂ ਕੋਲੋਂ ਇੱਕ ਏਕੇ-56 ਰਾਈਫਲ, 2 ਮੈਗਜ਼ੀਨਾਂ ਅਤੇ 90 ਜਿੰਦਾ ਕਾਰਤੂਸਾਂ ਦੀ ਬਰਾਮਦਗੀ ਦੇ ਨਾਲ ਨਾਲ ਇਸ ਮੋਡਿਉਲ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।