ਚੰਡੀਗੜ੍ਹ : ਪੰਜਾਬ ਪੁਲਿਸ ਨੇ ਬੰਬੀਹਾ ਗਰੁੱਪ( Bambiha Group) ਦੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕਾਂਡ( Sidhu moosewala murder case) ਦੇ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ(Gangster Lawrence Bishnoi) ਅਤੇ ਜੱਗੂ ਭਗਵਾਨਪੁਰੀਆ (Jaggo Bhagwanpuriya) ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ(DGP Punjab gaurav Yadav) ਨੂੰ ਲਿਖੀ ਚਿੱਠੀ ਵਿੱਚ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਦੌਰਾਨ ਸੰਭਾਵਨਾ ਹੈ।
ਪੰਜਾਬ ਦੇ ਡੀਜੀਪੀ ਨੂੰ ਕੇਂਦਰ ਵੱਲੋਂ ਪੱਤਰ ਮਿਲਣ ਅਤੇ ਬਬੀਹਾ ਗਰੁੱਪ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਗੈਂਗਸਟਰਾਂ ਨੂੰ ਜਿੱਥੇ ਰੱਖਿਆ ਗਿਆ ਹੈ, ਉੱਥੇ ਸੀ.ਆਈ.ਏ. ਦੇ ਨਾਲ-ਨਾਲ ਸੀ.ਆਈ.ਏ. ਸਟਾਫ਼ ਖਰੜ, ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਸੀ.ਆਈ.ਏ. ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਕਿਸੇ ਤਰ੍ਹਾਂ ਦੀ ਗੈਂਗਵਾਰ ਨੂੰ ਰੋਕਣ ਲਈ ਜਾਂ ਕੋਈ ਵੀ ਗਲਤ ਸ਼ਰਾਰਤੀ ਨੁਕਸਾਨ ਨਾ ਪਹੁੰਚਾ ਸਕੇ, ਇਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਚਾਰੇ ਪਾਸੇ ਸਕਿਊਰਿਟੀ ਸਖ਼ਤ ਕਰਕੇ ਇਲਾਕਾ ਸੀਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ :ਗੋਲਡੀ ਬਰਾੜ ਦੇ ਦੁਸ਼ਮਣ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਬੰਬੀਹਾ ਗਰੁੱਪ ਨੇ ਕਹੀ ਬਦਲਾ ਲੈਣ ਦੀ ਗੱਲ..
ਦੱਸ ਦਈਏ ਕਿ ਬੀਤੇ ਦਿਨੀਂ ਦਵਿੰਦਰ ਬੰਬੀਹਾ ਗੈਂਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੇਤਾਵਨੀ ਜਾਰੀ ਕੀਤੀ ਸੀ। ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਸੀ, ਜਿਸ ‘ਚ ਲਿਖਿਆ ਹੈ ਕਿ ਬੰਬੀਹਾ ਗੈਂਗ ਮੂਸੇ ਵਾਲਾ ਦੀ ਮੌਤ ਦਾ ਬਦਲਾ ਜ਼ਰੂਰ ਲਵੇਗਾ। ਇਹ ਵੀ ਲਿਖਿਆ ਹੈ ਕਿ ਮਨਕੀਰਤ ਔਲਖ ਦਾ ਨਾਂ ਉਨ੍ਹਾਂ ਦੀ ਹਿੱਟ ਲਿਸਟ ‘ਚ ਟਾਪ ‘ਤੇ ਹੈ।