The Khalas Tv Blog Punjab ਮੂਸੇਵਾਲਾ ਦੇ ਕਾ ਤਲ ਗੋਲਡੀ ਬਰਾੜ ਦੇ ਬੇਹੱਦ ਕਰੀਬੀ 2 ਗੈਂ ਗਸਟਰ ਕਾਬੂ,ਹਥਿ ਆਰ ਤੇ ਪੁਲਿ ਸ ਦੀ ਵਰਦੀ ਵੀ ਬਰਾਮਦ
Punjab

ਮੂਸੇਵਾਲਾ ਦੇ ਕਾ ਤਲ ਗੋਲਡੀ ਬਰਾੜ ਦੇ ਬੇਹੱਦ ਕਰੀਬੀ 2 ਗੈਂ ਗਸਟਰ ਕਾਬੂ,ਹਥਿ ਆਰ ਤੇ ਪੁਲਿ ਸ ਦੀ ਵਰਦੀ ਵੀ ਬਰਾਮਦ

ਗ੍ਰਿਫਤਾਰ ਮੁਲਜ਼ਮ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਦ ਖ਼ਾਲਸ ਬਿਊਰੋ : ਗੈਂ ਗਸਟਰਾਂ ਖਿਲਾਫ਼ ਪੰਜਾਬ ਪੁਲਿਸ ਦੀ AGTF ਟੀਮ ਨੂੰ ਇੱਕ ਹੋਰ ਵੱਡੀ ਸਫਲਤਾ ਹੱਥ ਲੱਗੀ ਹੈ । DGP ਪੰਜਾਬ ਗੌਰਵ ਯਾਦਵ ਨੇ ਦੱਸਿਆ ਹੈ ਕਿ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ 2 ਸਾਥੀਆਂ ਨੂੰ AGFT ਅਤੇ ਬਠਿੰਡਾ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਫੜ ਲਿਆ। ਇਹ ਦੋਵੇਂ ਗੈਂ ਗਸਟਰ ਬਠਿੰਡਾ ਦੇ ਪਿੰਡ ਪਥਰਾਲਾ ਤੋਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਫੜੇ ਗਏ ਗੈਂ ਗਸਟਰਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਅਤੇ ਹਰਦੀਪ ਸਿੰਘ ਉਰਫ਼ ਮਾਮਾ ਦੇ ਤੌਰ ‘ਤੇ ਹੋਈ ਹੈ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ।

ਪੁਲਿਸ ਨੇ ਹਥਿ ਆਰ ਜ਼ਬਤ ਕੀਤੇ

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋ 7 ਪਿਸਤੌ ਲ ਛੇਹ .32 ਬੋਰ ਅਤੇ ਇੱਕ .30 ਬੋਰ ਸਮੇਤ ਗੋ ਲੀ ਸਿੱਕਾ ਅਤੇ ASI ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ ਜਿਸਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸਫ਼ਲਤਾ AGTF ਵੱਲੋਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 2 ਕਾ ਤਲਾਂ ਨੂੰ ਮਾ ਰ ਮੁਕਾ ਉਣ ਦੇ ਕੁਝ ਦਿਨ ਬਾਅਦ ਹਾਸਲ ਹੋਈ ਹੈ। ਗੋਲਡੀ ਬਰਾੜ ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕ ਤਲ ਕਾਂ ਡ ਦਾ ਮਾਸਟਰ ਮਾ ਈਂਡ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ 2 ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਥਿ ਆਰ ਲੈ ਕੇ ਮੋਟਰਸਾਈਕਲ ’ਤੇ ਸੂਬੇ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾ ਮਿਲਣ ’ਤੇ AGTF ਨੇ ਬਠਿੰਡਾ ਪੁਲੀਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ ਤਾਰ ਮੁਲ ਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂ ਗਸਟਰ ਕੈਲਾਸ਼ ਮੰਜੂ ਦੇ ਕਤ ਲ ਦੀ ਅਸਫਲ ਕੋਸ਼ਿਸ਼ ਕੀਤੀ ਸੀ ਜਦੋਂ ਉਹ ਜ਼ਮਾਨਤ ‘ਤੇ ਬਾਹਰ ਆਇਆ ਸੀ,ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂ ਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ ਜਦੋਂ ਨਕੋਦਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।

Exit mobile version