Punjab

ਅੱਜ ਪੰਜਾਬ ਪੁਲਿਸ ਨਸ਼ਟ ਕਰੇਗੀ 83 ਕਿੱਲੋ ਹੈਰੋਇਨ, 3557 ਕਿੱਲੋ ਅਫ਼ੀਮ, 4.5 ਲੱਖ ਗੋਲ਼ੀਆਂ ਤੇ ਕੈਪਸੂਲ

ਚੰਡੀਗੜ੍ਹ: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ ਨਸ਼ਾ ਨਿਪਟਾਰਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 83 ਕਿਲੋ ਹੈਰੋਇਨ, 3557 ਕਿਲੋ ਅਫੀਮ, 4.5 ਲੱਖ ਗੋਲੀਆਂ/ਕੈਪਸੂਲ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਰੀਵਿਊ ਮੀਟਿੰਗ ਕਰਕੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਅਸੀਂ ਨਸ਼ਿਆਂ ਦੇ ਖ਼ਾਤਮੇ ਲਈ ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈ.ਡੀ.ਪੀ.) ਦੀ ਵਿਆਪਕ ਰਣਨੀਤੀ ਦਾ ਜਾਇਜ਼ਾ ਲਿਆ ਹੈ ਅਤੇ ਇਸ ਨੂੰ ਅਪਣਾਇਆ ਹੈ।

ਉਨ੍ਹਾਂ ਦੱਸਿਆ ਕਿ ਮੁਹੱਲੇ ਅਤੇ ਪਿੰਡ ਪੱਧਰ ਦੇ ਸੇਲਜ਼ ਆਊਟਲੇਟਾਂ ’ਤੇ ਨਸ਼ੇ ਦੀ ਸਪਲਾਈ ਨੂੰ ਕੰਟਰੋਲ ਕਰਨ ਲਈ ਸਾਡੀ ਰਣਨੀਤੀ ਨੂੰ ਤੇਜ਼ ਕਰਦੇ ਹੋਏ, ਪੁਲਿਸ ਪੂਰੇ ਖੇਤਰ ਵਿੱਚ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਅੱਗੇ ਅਤੇ ਪਿੱਛੇ ਲਿੰਕਾਂ ਦਾ ਪਤਾ ਲਗਾ ਰਹੀ ਹੈ।

ਇਹ ਵੀ ਪੜ੍ਹੋ – ਚੰਡੀਗੜ੍ਹ ਦੇ ਮਾਲ ਵਿੱਚ ਟੌਏ ਟਰੇਨ ਹਾਦਸੇ ਸਬੰਧੀ ਪਿਕਸ ਲੈਂਡ ਕੰਪਨੀ ਦੇ 2 ਹੋਰ ਸਾਥੀ ਗ੍ਰਿਫ਼ਤਾਰ