The Khalas Tv Blog Punjab ਅਰਸ਼ ਡਾਲਾ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਪੰਜਾਬ ਪੁਲਿਸ ਦੀ ਛਾਪੇਮਾਰੀ
Punjab

ਅਰਸ਼ ਡਾਲਾ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਪੰਜਾਬ ਪੁਲਿਸ ਦੀ ਛਾਪੇਮਾਰੀ

Punjab Police raided the locations of gangster Arsh Dala's relatives

ਅਰਸ਼ ਡਾਲਾ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਪੰਜਾਬ ਪੁਲਿਸ ਦੀ ਛਾਪੇਮਾਰੀ

ਮੁਹਾਲੀ :ਪੰਜਾਬ ਪੁਲਿਸ ਨੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਵੱਲੋਂ ਪਿੰਡ ਡਾਲਾ (ਮੋਗਾ) ਦੇ ਅਰਸ਼ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇ ਮਾਰੇ ਗਏ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ  ਤਲਾਸ਼ੀ ਮੁਹਿੰਮ ਹਾਲ ਹੀ ਵਿੱਚ ਅਰਸ਼ ਡਾਲਾ ਦੀ ਹਮਾਇਤ ਵਾਲੇ ਗਰੁੱਪ ’ਚ ਸ਼ਾਮਲ ਕਈ ਵਿਅਕਤੀਆਂ ਦੀ ਪੁੱਛ-ਪੜਤਾਲ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖੌਫ਼ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ 192 ਪੁਲਿਸ ਪਾਰਟੀਆਂ ਨੇ ਅਰਸ਼ ਡਾਲਾ ਨਾਲ ਜੁੜੇ ਲਗਪਗ 232 ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ’ਚੋਂ ਡੇਟਾ ਇਕੱਠਾ ਕੀਤਾ ਗਿਆ, ਅਸਲਾ ਲਾਇਸੈਂਸਾਂ ਦੀ ਜਾਂਚ ਕੀਤੀ ਗਈ ਅਤੇ ਵਿਦੇਸ਼ੀ ਮੂਲ ਦੇ ਪਰਿਵਾਰਕ ਮੈਂਬਰਾਂ ਦੇ ਯਾਤਰਾ ਸਬੰਧੀ ਵੇਰਵੇ ਇਕੱਠੇ ਕੀਤੇ ਗਏ ਹਨ।

ਪੁਲਿਸ ਅਨੁਸਾਰ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਇੱਕ ਗੈਂਗਸਟਰ ਤੋਂ ਬਣਿਆ ਅਤਿਵਾਦੀ ਹੈ, ਜੋ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਅਤੇ ਪੰਜਾਬ ਪੁਲੀਸ ਵੱਲੋਂ ਮੋਸਟ ਵਾਂਟੇਡ ਅਪਰਾਧੀ ਹੈ। ਉਹ ਸ਼੍ਰੇਣੀ-ਏ ਗੈਂਗਸਟਰ ਤੋਂ ਬਣਿਆ ਅਤਿਵਾਦੀ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਕੇਟੀਐੱਫ਼ ਦਾ ਕਾਰਕੁਨ ਹੈ। ਸਾਲ 2020 ਵਿੱਚ ਉਹ ਆਪਣੇ ਸਾਥੀ ਸੁੱਖਾ ਲੰਮੇ ਦਾ ਕਤਲ ਕਰਨ ਤੋਂ ਬਾਅਦ ਕੈਨੇਡਾ ਫਰਾਰ ਹੋ ਗਿਆ ਸੀ।

ਪੁਲਿਸ ਮੁਖੀ ਦਾ ਦਾਅਵਾ ਹੈ ਕਿ ਕੈਨੇਡਾ ਵਿੱਚ ਬੈਠ ਕੇ ਹੀ ਅਰਸ਼ ਪੰਜਾਬ ਵਿੱਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਨੈੱਟਵਰਕ ਚਲਾਉਂਦਾ ਹੈ। ਉਹ ਮਨੀਲਾ, ਮਲੇਸ਼ੀਆ, ਕੈਨੇਡਾ ਅਤੇ ਪਾਕਿਸਤਾਨ ਸਥਿਤ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਉਸ ਵਿਰੁੱਧ ਕਤਲ, ਲੁੱਟ-ਖੋਹ, ਡਕੈਤੀ, ਫਿਰੌਤੀ ਅਤੇ ਦਹਿਸ਼ਤ ਫੈਲਾਉਣ ਸਬੰਧੀ 35 ਐੱਫਆਈਆਰਜ਼ ਦਰਜ ਹਨ। ਗੌਰਵ ਯਾਦਵ ਨੇ ਦੱਸਿਆ ਕਿ ਅਰਸ਼ ਦੀ ਕੈਨੇਡਾ ਤੋਂ ਹਵਾਲਗੀ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ ਅਤੇ ਜਲਦੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ।

Exit mobile version