The Khalas Tv Blog India ਕੁਮਾਰ ਵਿਸ਼ਵਾਸ ਦੇ ਘਰੇ ਪੁਹੰਚੀ ਪੰਜਾਬ ਪੁਲਿਸ
India Punjab

ਕੁਮਾਰ ਵਿਸ਼ਵਾਸ ਦੇ ਘਰੇ ਪੁਹੰਚੀ ਪੰਜਾਬ ਪੁਲਿਸ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਅੱਜ ਸਵੇਰੇ ਪੰਜਾਬ ਪੁਲਿਸ ਪਹੁੰਚੀ ਹੈ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟਰ ‘ਤੇ ਕੁਝ ਤਸਵੀਰਾਂ ਟਵੀਟ ਕਰਕੇ ਕਰਕੇ ਦਿੱਤੀ ਹੈ। ਟਵੀਟ ਕਰਦਿਆਂ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿ ਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੇਤਾਵਨੀ ਦਿੱਤੀ ਹੈ।  ਕੁਮਾਰ ਵਿਸ਼ਵਾਸ  ਨੇ ਟਵੀਟ ਕਰਦਿਆਂ ਕਿਹਾ ਹੈ ਕਿ  “ਪੰਜਾਬ ਪੁਲਿਸ ਤੜਕੇ ਹੀ ਦਰਵਾਜ਼ੇ ‘ਤੇ ਪਹੁੰਚ ਗਈ। ਇੱਕ ਸਮੇਂ ਮੇਰੇ ਵੱਲੋਂ ਹੀ ਪਾਰਟੀ ‘ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਅਪੀਲ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ ‘ਚ ਬੈਠੇ ਜਿਸ ਵਿਅਕਤੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖੇਡਣ ਦੇ ਰਹੇ ਹੋ, ਉਹ ਇੱਕ ਦਿਨ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚੇਤਾ ਵਨੀ ਯਾਦ ਰੱਖੇ।”

ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪੰਜਾਬ ਪੁਲਿਸ ਕਿਹੜੇ ਕਾਰਨਾਂ ਕਰਕੇ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗੰ ਭੀਰ ਦੋ ਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਨੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਉਹਾਂ ਨੇ ਕੁਹਾ ਸੀ ਕੇਜਰੀਵਾਲ ਵੱਕ ਵਾਦੀਆਂ ਦਾ ਸਮਰਥਕ ਹੈ। ਉਨ੍ਹਾਂ ਇਸ ਸਬੰਧੀ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਕੁਮਾਰ ਨੇ ਕਿਹਾ ਸੀ ਕਿ ਕੇਜਰੀਵਾਲ ਵੱਖ ਵਾਦੀਆਂ ਦੇ ਸਮ ਰਥਨ ਨਾਲ ਸਰਕਾਰ ਬਣਾਉਣਾ ਚਾਹੁੰਦੇ ਹਨ।

Exit mobile version