ਆਸਾਮ : ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ ਸਕਦਾ ਹੈ। ਕਿਉਂਕਿ ਪਿਛਲੇ ਦਿਨੀਂ NSA ਦਾ ਸਾਲ ਪੂਰਾ ਹੋਣ ‘ਤੇ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ NSA ਅੱਗੇ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਫਿਲਹਾਲ ਡਿਬਰੂਗੜ੍ਹ ਜੇਲ ‘ਚ ਹੀ ਰਹਿਣਗੇ, ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੱਲ ਰਹੇ ਇਨ੍ਹਾਂ ਦੇ NSA ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅੱਗੇ ਦਾ ਫੈਸਲਾ ਕਰੇਗੀ।
ਪੰਜਾਬ ਪੁਲਿਸ ਅੱਜ ਡਿਬਰੂਗੜ੍ਹ ਜੇਲ੍ਹ ਪੁੱਜ ਚੁੱਕੀ ਹੈ ਅਤੇ ਅਗਲੀ ਵਾਪਿਸ ਲਿਆਉਣ ਦੀ ਪ੍ਰਕਿਰਿਆ ਅਮਲ ‘ਚ ਲਿਆਂਦੀ ਜਾ ਰਹੀ ਹੈ। ਜਿਕਰੇਖਾਸ ਹੈ ਕੇ 8 ਜਣਿਆ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਕੇ ਪੰਜਾਬ ਦੇ ਥਾਣਿਆਂ ਵਿੱਚ ਦਰਜ ਸਾਰੇ ਕੇਸਾਂ ਵਿੱਚ ਕਾਰਵਾਈ ਕੀਤੀ ਜਾਵੇਗੀ।