Punjab

ਪੁਲਿਸ ਨੇ ਖ਼ਤਰਨਾਕ ਹਥਿਆਰ ਫੜੇ,ਪਾਕਿਸਤਾਨ ‘ਚ ISYF ਚੀਫ਼ ਲਖਬੀਰ ਰੋਡੇ ਨਾਲ ਜੁੜੇ ਤਾਰ

Punjab police recovered 6 pistol link with lakhbir rode

ਚੰਡੀਗੜ੍ਹ : ਪੰਜਾਬ ਪੁਲਿਸ (Punjab police) ਵੱਲੋਂ ਜੇਲ੍ਹ ‘ਚ ਬੰਦ 2 ਗੈਂਗਸਟਰਾਂ (Gangster) ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ 6 ਪਿਸਤੌਲ (Pistol) ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ.(9 MM PISTOL) ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ (Chines pistol) ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ।

ਲਖਬੀਰ ਸਿੰਘ ਰੋਡੇ ਨਲਾ ਜੁੜਿਆ ਲਿੰਕ

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (DIG) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਗੁਰਪ੍ਰੀਤ ਸਿੰਘ ਭੁੱਲਰ (Gurpreet bhullar) ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120B ਅਤੇ 25/54/59 ਤਹਿਤ ਦਰਜ ਐਫਆਈਆਰ (FIR) ਨੰਬਰ 117 ਮਿਤੀ 29.07.2022 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ (ISYF CHIEF LAKHBIR SINGH RODE) ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ 2 ਅਜੇ ਵੀ ਉਸ ਕੋਲ ਸਨ।

ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ ‘ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ।