Punjab

ਸਿੱਧੂ ਮੂਸੇ ਵਾਲਾ ਮਾਮਲੇ ‘ਚ ਪ੍ਰਿਅਵਰਤ ਫੌਜੀ ਤੇ ਹੋਰਾਂ ਦਾ ਮਿਲਿਆ ਪੰਜਾਬ ਪੁਲਿਸ ਨੂੰ 8 ਦਿਨ ਦਾ ਰਿਮਾਂਡ

‘ਦ ਖਾਲਸ ਬਿਊਰੋ:ਸਿੱਧੂ ਮੂਸੇ ਵਾਲਾ ਕਤਲਕਾਂਡ ਵਿੱਚ ਸਿੱਧੂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋ ਚੁੱਕੀ ਹੈ ਤੇ ਫੌਜੀ ਸਣੇ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਹੋਰ ਮੁਲਜ਼ਮਾਂ ਦਾ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਹੈ ।ਦਿੱਲੀ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਨੂੰ ਇਹਨਾਂ ਚਾਰਾਂ ਨੂੰ ਗ੍ਰਿਫਤਾਰ ਕਰਨ ਤੇ ਪੰਜਾਬ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ,ਜਿਸ ਮਗਰੋਂ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਸਣੇ 4 ਮੁਲਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਸੀ । ਪੁਲਿਸ ਦੀ ਗ੍ਰਿਫਤ ਵਿੱਚ ਤੜਕੇ 4 ਵਜੇ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ ਗਿਆ,ਜਿੱਥੇ ਇਹਨਾਂ ਦਾ ਮੈਡੀਕਲ ਕਰਵਾਇਆ ਗਿਆ। ਪ੍ਰਿਅਵਰਤ ਫੌਜੀ ਦਿੱਲੀ ਦੀ ਰੋਹਿਣੀ ਜੇਲ੍ਹ ਵਿੱਚ ਬੰਦ ਸੀ ਤੇ ਕਸ਼ਿਸ਼, ਦੀਪਕ ਟੀਨੂੰ ਅਤੇ ਕੇਸ਼ਵ ਤਿਹਾੜ ਜੇਲ੍ਹ ਤੋਂ ਮਾਨਸਾ ਲਿਆਂਦੇ ਗਏ ਹਨ।ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ।ਅਦਾਲਤ ਨੇ ਮਾਨਸਾ ਪੁਲਿਸ ਨੂੰ ਚਾਰਾਂ ਦਾ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਹੈ।