The Khalas Tv Blog Punjab ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! DIG ਰੈਂਕ ਦੇ 8 ਅਫ਼ਸਰ ਬਦਲੇ, ਨਾਨਕ ਸਿੰਘ ਦੇ ਹੱਥ ਬਾਰਡਰ ਰੇਂਜ ਦੀ ਕਮਾਨ
Punjab

ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! DIG ਰੈਂਕ ਦੇ 8 ਅਫ਼ਸਰ ਬਦਲੇ, ਨਾਨਕ ਸਿੰਘ ਦੇ ਹੱਥ ਬਾਰਡਰ ਰੇਂਜ ਦੀ ਕਮਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ’ਤੇ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।

ਨਵੇਂ ਹੁਕਮਾਂ ਦੇ ਤਹਿਤ ਨੀਲਾਂਬਰੀ ਵਿਜੇ ਜਗਦਲੇ ਨੂੰ ਲੁਧਿਆਣਾ ਰੇਂਜ ਤੋਂ ਹਟਾ ਕੇ ਕਾਊਂਟਰ ਇੰਟੈਲੀਜੈਂਸ, ਪੰਜਾਬ (ਐਸਏਐਸ ਨਗਰ) ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸਤਿੰਦਰ ਸਿੰਘ ਨੂੰ ਬਾਰਡਰ ਰੇਂਜ, ਅੰਮ੍ਰਿਤਸਰ ਤੋਂ ਲੁਧਿਆਣਾ ਰੇਂਜ ਦਾ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਕੁਲਦੀਪ ਸਿੰਘ ਚਾਹਲ ਨੂੰ ਤਕਨੀਕੀ ਸੇਵਾਵਾਂ ਦੇ ਨਾਲ ਪਟਿਆਲਾ ਰੇਂਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਡਾ. ਨਾਨਕ ਸਿੰਘ ਨੂੰ ਬਾਰਡਰ ਰੇਂਜ, ਅੰਮ੍ਰਿਤਸਰ ਦਾ ਡੀਆਈਜੀ ਬਣਾਇਆ ਗਿਆ ਹੈ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਚਾਰਜ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਲਈ ਦੇਖੋ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਸਰਕਾਰ ਵੱਲੋਂ ਜਾਰੀ ਫ਼ਰਮਾਨ

 

Exit mobile version