Punjab

ASI ਦੀ ਕੋਰੋਨਾ ਨਾਲ ਮੌਤ ਮਗਰੋਂ ਪੰਜਾਬ ਪੁਲਿਸ ਗੰਭੀਰ, ਲੋਕਾਂ ਨੂੰ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਏਐੱਸਆਈ ਜਸਪਾਲ ਸਿੰਘ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ ਅਤੇ ਇਲਾਜ਼ ਲਈ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ।

ਜਸਪਾਲ ਸਿੰਘ ਪਾਇਲ ਤਹਿਸੀਲ ਖੰਨਾ ਦੇ ਰਹਿਣ ਵਾਲੇ ਸਨ। ਪੰਜਾਬ ਪੁਲਿਸ ਨੇ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਪਹੁੰਚਾਇਆ ਜਾਵੇਗਾ। ਹੁਣ ਤੱਕ ਕਰੀਬ 221 ਪੁਲਿਸ ਮੁਲਾਜ਼ਮ ਕੋਰੋਨਾ ਪੀੜਤ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 163 ਕੇਸ ਐਕਟਿਵ ਹਨ।

ਪੁਲਿਸ ਮੁਲਾਜ਼ਮਾਂ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਮਿਸ਼ਨਰ ਦਫ਼ਤਰ ’ਚ ਤਿੰਨ ਦਿਨਾਂ ਲਈ ਲੋਕਾਂ ਨਾਲ ਰਾਬਤਾ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਆਨਲਾਈਨ ਕਰਨ।

Comments are closed.