The Khalas Tv Blog India ਪੰਜਾਬ ਪੁਲਿਸ ਨੇ ਰਾਜਸਥਾਨ ਕਤਲ ਕਾਂਡ ਨੂੰ ਸੁਲਝਾਇਆ, ਕੀਤੇ ਵੱਡੇ ਖੁਲਾਸੇ
India Punjab

ਪੰਜਾਬ ਪੁਲਿਸ ਨੇ ਰਾਜਸਥਾਨ ਕਤਲ ਕਾਂਡ ਨੂੰ ਸੁਲਝਾਇਆ, ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲੀਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।’

ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਦਾ ਟਵੀਟ 

ਯਾਦਵ ਨੇ ਦੱਸਿਆ ਕਿ ਚਾਰੇ ਮੁਲਜ਼ਮ ਇਸ ਸਮੇਂ ਡੇਰਾਬਸੀ ਥਾਣੇ ਵਿੱਚ ਪੁਲਿਸ ਰਿਮਾਂਡ ਉੱਤੇ ਹਨ ਅਤੇ ਪੁੱਛਗਿੱਛ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਭਾਨੂ ਸਿਸੋਦੀਆ ਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੇ ਕਤਲ ਦਾ ਬਦਲਾ ਲੈਣ ਲਈ ਇਸ ਕਤਲ ਦੀ ਯੋਜਨਾ ਬਣਾਉਣ ਗੱਲ ਕਬੂਲ ਕੀਤੀ ਹੈ। ਮੋ. ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਆਪਰੇਟਰ ਵਜੋਂ ਅਹਿਮ ਭੂਮਿਕਾ ਨਿਭਾਈ ਸੀ।

ਕਤਲ ਦਾ ਬਦਲਾ ਲੈਣ ਲਈ ਇਹ ਅਪਰਾਧ ਕੀਤਾ ਗਿਆ ਸੀ

ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ। ਇਹ ਗੈਂਗ ਵਾਰ ਦਾ ਹਿੱਸਾ ਹੈ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

ਸਾਹੂ ਦਾ 8 ਤਰੀਕ ਨੂੰ ਕਤਲ ਕਰ ਦਿੱਤਾ ਗਿਆ ਸੀ

ਸੁਭਾਸ਼ ਉਰਫ ਸਾਹੂ ਦਾ 8 ਅਕਤੂਬਰ ਨੂੰ ਰਾਜਸਥਾਨ ਦੇ ਜੋਧਪੁਰ ਦੇ ਸੰਗਰੀਆ ‘ਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਪੈਦਲ ਹੀ ਆਇਆ ਸੀ। ਮੁਲਜ਼ਮ ਨੇ ਪਹਿਲਾਂ ਸੁਭਾਸ਼ ਨਾਲ ਗੱਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਸੁਭਾਸ਼ ਦੇ ਸਿਰ ‘ਤੇ ਪੰਜ ਗੋਲੀਆਂ ਮਾਰੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਾਰੀ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ। ਨਾਲ ਹੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।

Exit mobile version