ਬਠਿੰਡਾ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ ਕੱਲ੍ਹ ਦੇਰ ਰਾਤ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਤੋਂ ਗ੍ਰਿਫਤਾਰ ਦੇ ਦਿੱਤੀ ਹੈ। ਅੰਮ੍ਰਿਤਪਾਲ ਖ਼ਿਲਾਫ਼ ਪਹਿਲਾਂ ਹੀ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਲਈ ਪੁਲਿਸ ਨੇ ਉਸ ਨੂੰ ਗ੍ਰਿਫਤਾਰੀ ਦੇ ਤੁਰਤ ਪਿੱਛੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵੱਲ ਰਵਾਨਾ ਕਰ ਦਿੱਤਾ ਹੈ। ਨਿਊਜ਼ ਏਜੰਸੀ ANI ਮੁਤਾਬਿਕ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਵਿਸ਼ੇਸ਼ ਫਲਾਈਟ ਪੰਜਾਬ ਪੁਲਿਸ ਨੇ ਏਅਰ ਫੋਰਸ ਸਟੇਸ਼ਨ ਬਠਿੰਡਾ ਤੋਂ ਆਸਾਮ ਲਈ ਰਵਾਨਾ ਹੋਈ ਹੈ। ਦੱਸਿਆ ਜਾ ਰਿਹਾ ਕਿ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਉਸਦੇ ਹੋਰ 9 ਸਾਥੀਆਂ ਨਾਲ ਰੱਖਿਆ ਜਾਵੇਗਾ।
#WATCH | Punjab: Waris Punjab De's #AmritpalSingh brought to Air Force Station, Bathinda by Punjab Police. He was arrested from Moga earlier this morning. pic.twitter.com/mbjziJEb3N
— ANI (@ANI) April 23, 2023
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਵੀ ਇਸੇ ਜੇਲ੍ਹ ਵਿਚ ਭੇਜਿਆ ਗਿਆ ਹੈ। NSA ਅਜਿਹਾ ਸਖਤ ਕਾਨੂੰਨ ਹੈ, ਜਿਸ ਤਹਿਤ ਪੁਲਿਸ ਮੁਲਜ਼ਮ ਨੂੰ ਬਿਨਾ ਅਦਾਲਤ ਵਿਚ ਪੇਸ਼ ਕੀਤੇ ਕਿਸੇ ਵੀ ਸੂਬੇ ਦੀ ਜੇਲ੍ਹ ਵਿਚ ਭੇਜ ਸਕਦੀ ਹੈ।
Waris Punjab De's #AmritpalSingh is being sent to Dibrugarh jail in Assam. He was arrested by Punjab Police from Moga earlier this morning. pic.twitter.com/H7zkRNtJI1
— ANI (@ANI) April 23, 2023
ਦੱਸ ਦਈਏ ਕਿ ਪੰਜਾਬ ਦੇ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਸਾਹਿਬ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਕੀ ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਦੇ ਦਿੱਤੀ ਸੀ। ਇਸਦੀ ਪੁਸ਼ਟੀ ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਦਿੱਤੀ ਸੀ। ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਇਸਦੇ ਨਾਲ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਅਤੇ ਸਾਂਝਾ ਕਰੋ।
ਇੱਕ ਮਹੀਨੇ ਫਰਾਰ ਰਹਿਣ ਤੋਂ ਬਾਅਦ ਇਹ ਵਿਅਕਤੀ ਆਇਆ ਪੁਲਿਸ ਹਿਰਾਸਤ ‘ਚ , ਪੰਜਾਬ ਪੁਲਿਸ ਨੇ ਕੀਤੀ ਪੁਸ਼ਟੀ…
ਅੰਮ੍ਰਿਤਪਾਲ ਸਿੰਘ ਪਿਛਲੇ 36 ਦਿਨਾਂ ਤੋਂ ਫਰਾਰ ਸੀ। 36 ਦਿਨਾਂ ਤੋਂ ਬਾਅਦ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਸੰਭਵ ਹੋ ਸਕੀ ਹੈ। 18 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰੀ ਕਰਨ ਦੀ ਮੁਹਿੰਮ ਚਲਾਈ ਗਈ ਸੀ। ਪੁਲਿਸ ਦੀ ਇਸ ਮੁਹਿੰਮ ਜ਼ਰੀਏ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 9 ਜਣਿਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਸੀ।
ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਫਰਾਰ ਸੀ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸ ਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ। ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪਰੇਸ਼ਨ ਚਲਾਇਆ ਗਿਆ