The Khalas Tv Blog Punjab ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ , ਅਰਸ਼ ਡੱਲਾ ਦੇ ਦੋ ਗੁਰਗਿਆਂ ਨੂੰ ਕੀਤਾ ਕਾਬੂ
Punjab

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ , ਅਰਸ਼ ਡੱਲਾ ਦੇ ਦੋ ਗੁਰਗਿਆਂ ਨੂੰ ਕੀਤਾ ਕਾਬੂ

Punjab Police's big success, Arsh Dalla's two henchmen arrested, target killing was going to be carried out

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ , ਅਰਸ਼ ਡੱਲਾ ਦੇ ਦੋ ਗੁਰਗਿਆਂ ਨੂੰ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਉੱਤਰਾਖੰਡ ‘ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰਦੇ ਹੋਏ ਨਾਮਜ਼ਦ ਗਿਰੋਹ ਦੇ ਦੋ ਮੈਂਬਰਾਂ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ।

ਪੁਲਿਸ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੋਵਾਲੀ ਵਿਖੇ ਨਾਕਾ ਲਗਾਇਆ ਅਤੇ ਸ਼ਿਮਲਾ ਸਿੰਘ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ।

ਏਆਈਜੀ ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਦਾ ਕੰਮ ਸੌਂਪਿਆ ਸੀ ਅਤੇ ਉਸ ਨੂੰ ਆਪਣੇ ਸਾਥੀ ਸਾਧੂ ਸਿੰਘ ਨੂੰ ਮਿਲਣ ਲਈ ਕਿਹਾ ਸੀ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ।

ਉਨ੍ਹਾਂ ਨੇ ਦੱਸਿਆ ਕਿ ਅਰਸ਼ ਡਾਲਾ ਨੇ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ ਵਿੱਚ 7 ਲੱਖ ਰੁਪਏ- 4 ਲੱਖ ਰੁਪਏ ਅਤੇ 3 ਲੱਖ ਰੁਪਏ ਭੇਜੇ ਸਨ। ਏਆਈਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ ‘ਤੇ ਇਕ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਅਤੇ ਹਰਜੀਤ ਸਿੰਘ ਉਰਫ ਗੋਰਾ ਨੂੰ 6 ਹਥਿਆਰਾਂ ਦਾ ਪ੍ਰਬੰਧ ਕਰਨ ਲਈ 3 ਲੱਖ ਰੁਪਏ ਦਿੱਤੇ ਸਨ।

ਏ.ਆਈ.ਜੀ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ ‘ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

Exit mobile version