The Khalas Tv Blog Punjab ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਕੀਤਾ ਗ੍ਰਿਫ਼ਤਾਰ
Punjab

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਕੀਤਾ ਗ੍ਰਿਫ਼ਤਾਰ

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੈਂਗਸਟਰ ਮਹਿਫੂਜ਼ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਦੋਸ਼ੀ ਵਿਸ਼ਾਲ ਖਾਨ ਨੇ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਅਤੇ ਰਸਦ ਮੁਹੱਈਆ ਕਰਵਾਉਣ ਵਿੱਚ ਬਹੁਤ ਮਦਦ ਕੀਤੀ ਸੀ। ਪੁਲਿਸ ਨੇ ਮੁਲਜ਼ਮ ਨੂੰ ਐਸਏਐਸ ਨਗਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾਵੇਗਾ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਹਥਿਆਰ ਕਿੱਥੋਂ ਲਿਆਉਂਦਾ ਸੀ ਅਤੇ ਉਹ ਕਿਹੜੇ ਨੰਬਰਾਂ ਤੋਂ ਗੋਲਡੀ ਬਰਾੜ ਨਾਲ ਗੱਲ ਕਰਦਾ ਸੀ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵਿਸ਼ਾਲ ਖਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਐਸਏਐਸ ਨਗਰ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਸ਼ਾਲ ਨੇ ਪਿਛਲੇ ਸਾਲ ਸਤੰਬਰ ਵਿੱਚ ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਕੀਤੀ ਸੀ। ਵਿਸ਼ਾਲ ਖਾਨ ਉਕਤ ਘਟਨਾ ਦਾ ਮਾਸਟਰਮਾਈਂਡ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਟ੍ਰਾਈਸਿਟੀ ਵਿੱਚ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਸਾਰੇ ਥਾਣਿਆਂ ਤੋਂ ਵਿਸ਼ਾਲ ਖ਼ਾਨ ਦਾ ਪਿਛਲਾ ਅਪਰਾਧਿਕ ਰਿਕਾਰਡ ਕੱਢ ਰਹੀ ਹੈ। ਮੁਲਜ਼ਮ ਖ਼ਿਲਾਫ਼ 10 ਦੇ ਕਰੀਬ ਕੇਸ ਦਰਜ ਹਨ। 2023 ਤੋਂ ਵਿਸ਼ਾਲ ਖਾਨ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਹੈ।

 

Exit mobile version