The Khalas Tv Blog Punjab ਪੰਜਾਬ ਦੇ ਸਿਆਸਤਦਾਨ ਗੈਂ ਗਸਟਰਾਂ ਦੇ ਨਿਸ਼ਾਨੇ ‘ਤੇ
Punjab

ਪੰਜਾਬ ਦੇ ਸਿਆਸਤਦਾਨ ਗੈਂ ਗਸਟਰਾਂ ਦੇ ਨਿਸ਼ਾਨੇ ‘ਤੇ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੀ.ਆਈ.ਪੀਜ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਾਫੀ ਸੰਵੇਦਨਸ਼ੀਲ ਬਣ ਗਿਆ ਹੈ। ਪੰਜਾਬ ਦੇ ਕਈ ਸਿਆਸੀ ਆਗੂ ਗੈਂ ਗਸਟਰਾਂ ਅਤੇ ਅੱਤ ਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਜਾਣਕਾਰੀ ਮੁਤਾਬਿਕ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਨੇਤਾਵਾਂ ਦੀ ਸੂਚੀ ਭੇਜੀ ਹੈ। ਜਿਸ ਦੀ ਸੁਰੱਖਿਆ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਆਮ ਆਦਮੀ ਪਾਰਟੀ ਦੀ ਪੰਜਾਬ ‘ਚ  ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਕਈ ਵਿਧਾਇਕਾਂ ਦੀ ਸੁਰੱਖਿਆ ਘੱਟ ਕੀਤੀ ਸੀ ਜਿਸ ਤੋਂ ਬਾਅਦ ਕਈ ਸਾਬਕਾ ਵਿਧਾਇਕਾਂ ਨੇ ਧਮਕੀ ਮਿਲਣ ਦੀ ਸ਼ਿਕਾਇਤ ਕੀਤੀ ਸੀ। ਮਈ ਦੌਰਾਨ ਪੰਜਾਬ ਵਿੱਚ 400 ਤੋਂ ਵੱਧ VIP’s ਦੀ ਸੁਰੱਖਿਆ ਘੱਟ ਕੀਤੀ ਗਈ ਸੀ। ਇਸ ਵਿੱਚ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਲੋਕਾਂ ਦੀ ਸੁਰੱਖਿਆ ਘੱਟ ਕੀਤੀ ਗਈ ਸੀ, ਉਸ ਦੀ ਲਿਸਟ ਲੀਕ ਹੋ ਗਈ ਸੀ, ਜਿਸ ਦੀ ਵਜ੍ਹਾ ਕਰਕੇ ਕਈ VIP ਦੀ ਜਾਨ ਖ਼ਤ ਰੇ ਵਿੱਚ ਆ ਗਈ ਸੀ।

 

ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਨੂੰ ਭੇਜੀ ਸੂਚੀ ਵਿੱਚ 4 ਅਜਿਹੇ ਕਾਂਗਰਸੀ ਆਗੂ ਹਨ, ਇਨ੍ਹਾਂ ਵਿੱਚ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਦੇ ਨਾਂ ਸ਼ਾਮਲ ਹਨ। ਗੁਰਕੀਰਤ ਕੋਟਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਵੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਵੱਲ ਧਿਆਨ ਦੇਣ ਲਈ ਕਿਹਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਆਈਪੀ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉੱਦੋਂ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਸੁਰੱਖਿਆ ਕਟੌਤੀ ਦੀ ਖਬਰ ਲੀਕ ਹੋਣ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਕ ਤਲ ਪਿੱਛੇ ਵੀ ਇਹੀ ਵਜ੍ਹਾ ਸਾਹਮਣੇ ਆ ਰਹੀ ਹੈ। ਜਾਂਚ ਵਿੱਚ ਖੁਲਾਸਾ ਹੋਇਆ ਸੀ ਕਿ ਗੋਲਡੀ ਬਰਾੜ ਨੂੰ ਜਿਵੇਂ ਹੀ ਮੂਸੇਵਾਲਾ ਦੀ ਸੁਰੱਖਿਆ ਘੱਟ ਹੋਣ ਬਾਰੇ ਜਾਣਕਾਰੀ ਮਿਲੀ, ਉਸ ਨੇ ਅਗਲੇ ਦਿਨ ਹੀ ਸਿੱਧੂ ਮੂਸੇਵਾਲਾ ‘ਤੇ ਹਮ ਲਾ ਕਰ ਦਿੱਤਾ।

Exit mobile version