The Khalas Tv Blog Punjab ਪੰਜਾਬ ‘ਚ ਬੱਸਾਂ ਦੀ ਹੜ੍ਹਤਾਲ ਖਤਮ ! ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਮਨਜ਼ੂਰ !
Punjab

ਪੰਜਾਬ ‘ਚ ਬੱਸਾਂ ਦੀ ਹੜ੍ਹਤਾਲ ਖਤਮ ! ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਮਨਜ਼ੂਰ !

ਬਿਉਰੋ ਰਿਪੋਰਟ : ਪੰਜਾਬ ਵਿੱਚ PRTC ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੇ 9 ਨਵੰਬਰ ਵੀਰਵਾਰ ਦੀ ਹੜਤਾਲ ਵਾਪਸ ਲੈ ਲਈ ਹੈ । ਇਸ ਨਾਲ ਬੱਸਾਂ ‘ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ । ਯੂਨੀਅਨ ਦੇ ਇਸ ਫ਼ੈਸਲੇ ਨਾਲ ਸਰਕਾਰੀ ਬੱਸਾਂ ਹੁਣ ਚੱਲਣਗੀਆਂ । ਦਰਅਸਲ ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਨੂੰ ਮਨਾ ਕਰ ਦਿੱਤਾ ਸੀ ਅਤੇ ਹੋਰ ਮੰਗਾਂ ਮੰਨ ਲਈਆਂ ਸਨ ।

ਤਨਖ਼ਾਹ ਵਿੱਚ ਵਾਧੇ ਨੂੰ ਲੈ ਕੇ ਕਈ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਚੱਕਾ ਜਾਮ ਦੀ ਤਿਆਰੀ ਸੀ । ਅਜਿਹੇ ਵਿੱਚ ਤਿਉਹਾਰਾਂ ਵਿੱਚ ਪਨਬੱਸ ਜਾਂ ਪੈਪਸੂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ । ਯੂਨੀਅਨ ਨੇ ਚਿਤਾਵਨੀ ਦਿੱਤੀ ਸੀ ਜੇਕਰ ਉਨ੍ਹਾਂ ਦੀ ਮੰਗਾਂ ‘ਤੇ ਧਿਆਨ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨਗੇ ।

ਅੰਮ੍ਰਿਤਸਰ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਜੋਧ ਸਿੰਘ ਨੇ ਦੱਸਿਆ ਕਿ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ ਤਨਖਾਹ ਵਿੱਚ 5 ਫ਼ੀਸਦੀ ਵਾਧੇ ਨੂੰ ਮੰਨ ਲਿਆ ਗਿਆ ਹੈ ਅਤੇ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ । ਜਿਸ ਦੇ ਬਾਅਦ ਯੂਨੀਅਨ ਨੇ ਚੱਕਾ ਜਾਮ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ।

ਭਰੋਸਾ ਮਿਲ ਦਾ ਹੈ ਪਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ

ਇਸ ਤੋਂ ਪਹਿਲਾਂ ਰੋਡਵੇਜ਼ ਦੇ ਮੁਲਾਜ਼ਮਾਂ ਨੇ 14 ਤੋਂ 16 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਸੀ । ਮੁੱਖ ਮੰਤਰੀ ਭਗਵੰਤ ਮਾਨ ਤੋਂ ਭਰੋਸਾ ਮਿਲਣ ਤੋਂ ਬਾਅਦ ਹੜਤਾਲ ਖ਼ਤਮ ਕੀਤੀ ਗਈ ਸੀ । ਮੁਲਾਜ਼ਮਾਂ ਦਾ ਕਹਿਣਾ ਸੀ ਅਸੀਂ ਲੰਮੇ ਵਕਤ ਤੋਂ ਕੰਟਰੈਕਟ ‘ਤੇ ਕੰਮ ਕਰ ਰਹੇ ਸੀ । ਪਰ ਤਨਖ਼ਾਹ ਵਿੱਚ ਕੋਈ ਵਾਧਾ ਨਹੀਂ ਹੋਇਆ।

ਕੀ-ਕੀ ਮੰਗਾਂ ਹਨ

ਮੁਲਾਜ਼ਮਾਂ ਦੀ ਮੰਗਾਂ ਹਨ ਕਿ ਉਹ ਟਰਾਂਸਪੋਰਟਰ ਵਿੱਚ ਠੇਕੇਦਾਰੀ ਨੂੰ ਖ਼ਤਮ ਕੀਤਾ ਜਾਵੇ। ਸਰਕਾਰ GST ਤੋਂ ਬਚਣ ਵਾਲੇ 20 ਤੋਂ 25 ਕਰੋੜ ਮੁਲਾਜ਼ਮਾਂ ‘ਤੇ ਖ਼ਰਚ ਕਰੇ । ਕਿੱਲੋਮੀਟਰ ਸਕੀਮ ਨੂੰ ਖ਼ਤਮ ਕਰਕੇ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇ।

Exit mobile version