Punjab

SGPC ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੰਗਰ ਪਹੁੰਚਾਉਣ ਲਈ ਇਹ ਨੰਬਰ ਜਾਰੀ ਕੀਤਾ ! CM ਮਾਨ ਨੇ ਵੀ ਲੋਕਾਂ ਨੂੰ 2 ਵੱਡੀਆਂ ਅਪੀਲ ਕੀਤੀਆਂ

 

ਅੰਮ੍ਰਿਤਸਰ : ਸੋਮਵਾਰ ਨੂੰ ਵੀ ਪੰਜਾਬ ਵਿੱਚ ਲਗਾਤਾਰ ਤੇਜ਼ ਮੀਂਹ ਨਾਲ ਲੋਕਾਂ ਦਾ ਬੁਰਾ ਹਾਲ ਹੈ। ਪਿੰਡ ਤੋਂ ਲੈ ਕੇ ਸ਼ਹਿਰ ਤੱਕ ਡੁੱਬੇ ਹੋਏ ਨਜ਼ਰ ਆ ਰਹੇ ਹਨ। ਡੈਮ ਓਵਰ ਫਲੋਅ ਹੋ ਰਹੇ ਹਨ। ਫਿਲੌਰ ਦਾ PAP ਪੂਰੀ ਤਰ੍ਹਾਂ ਡੁੱਬਿਆਂ ਹੋਈ ਨਜ਼ਰ ਆ ਰਹੀ ਹੈ। ਪੁਲਿਸ ਦੀਆਂ ਸਾਰੀਆਂ ਗੱਡੀਆਂ ਉੱਤੇ ਤੱਕ ਡੁੱਬ ਗਈਆਂ ਹਨ । ਪੁਲਿਸ ਦੇ ਮੁਲਾਜ਼ਮ ਇੱਕ ਦੂਜੇ ਦੀ ਮਦਦ ਨਾਲ ਅਕੈਡਮੀ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ ।

ਪੰਜਾਬ ਦੇ ਮੁੱਖ ਸਕੱਤਰ ਨੇ ਸਾਰੇ ਡੀ ਸੀ ਤੋਂ ਹਾਲਤਾਂ ਦਾ ਜਾਇਜ਼ਾ ਲੈ ਰਹੇ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਟਵੀਟ ਕਰਦੇ ਹੋਏ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦੇ ਹੋਏ ਕਿਹਾ ‘ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲ ਜੁੱਲ ਕੇ ਇਸ ਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ’।

ਉੱਧਰ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹੜ੍ਹ ਦੌਰਾਨ ਲੋਕਾਂ ਦੀ ਮਦਦ ਦੇ ਲਈ ਤਖ਼ਤ ਕੇਸਗੜ੍ਹ ਵਿੱਚ ਲੰਗਰ ਦਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ ।

SGPC ਨੇ ਲੰਗਰ ਲਈ ਫ਼ੋਨ ਨੰਬਰ ਜਾਰੀ ਕੀਤੇ

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਸਮੁੱਚੇ ਇਲਾਕੇ ਵਿਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰੂ ਕੇ ਲੰਗਰ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ । ਇਹ ਜਾਣਕਾਰੀ ਦਿੰਦੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਗੁਰੂ ਕਾ ਲੰਗਰ ਹਰ ਵੇਲੇ ਤਿਆਰ ਹੈ । ਜੇਕਰ ਕਿਸੇ ਨੂੰ ਵੀ ਕਿਸੇ ਵੀ ਕਿਸਮ ਦੀ ਦਿੱਕਤ ਹੈ ਤਾਂ ਨੇੜਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਗੁਰਦੁਆਰਾ ਸਾਹਿਬ ਨਾਲ ਸੰਪਰਕ ਕਰਨ । ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਕਈ ਜਗਾ ਗੁਰੂ ਕਾ ਲੰਗਰ ਲਗਾਤਾਰ ਭੇਜਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਮਦਦ ਦੇ ਤਖ਼ਤ ਕੇਸਗੜ੍ਹ ਸਾਹਿਬ ਤੋਂ ਨੰਬਰ ਵੀ ਜਾਰੀ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਡੀਸ਼ਨਲ ਮੈਨੇਜਰ ਅਮਰਜੀਤ ਸਿੰਘ 94650 52000 ਅਤੇ ਹਰਦੇਵ ਸਿੰਘ 788-8384113 ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਇਸੇ ਤਰਾਂ ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਦੇ ਨੇੜਲੇ ਹੜ੍ਹਾਂ ਤੋਂ ਪ੍ਰਭਾਵਿਤ ਲੋਕ ਮੀਤ ਮੈਨੇਜਰ ਸੰਦੀਪ ਸਿੰਘ ਦੇ ਨੰਬਰ 8288888585 ਨਾਲ, ਬਾਬਾ ਗੁਰਦਿੱਤਾ ਵਿਖੇ ਮੀਤ ਮੈਨੇਜਰ ਅਮਰਜੀਤ ਸਿੰਘ 98726 27191 ਨਾਲ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਨੰਗਲ ਵਿਖੇ ਮੀਤ ਮੈਨੇਜਰ ਗੁਰਨੈਬ ਸਿੰਘ 99143 61796 ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ ।