‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ 16 ਅਪ੍ਰੈਲ ਨੂੰ ਪੀਆਰਟੀਸੀ ਡਿਪੂਆਂ ਅੱਗੇ ਗੇਟ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। 23 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।
ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਹੁਣ ਵੀ ਸਰਕਾਰ ਨੇ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਹੜਤਾਲ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਕਾਂਗਰਸ ਦੇ ਲੀਡਰਾਂ ਨੂੰ ਪਿੰਡਾ, ਸ਼ਹਿਰਾਂ ਵਿੱਚ ਵੜਨ ਨਹੀਂ ਦੇਣਗੇ।