Punjab

ਪੰਜਾਬ ਰੋਡਵੇਜ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ ! ਇਸ ਸ਼ਰਤ ‘ਤੇ ਮੰਨੇ ਮੁਲਾਜ਼ਮ

ਬਿਊਰੋ ਰਿਪੋਰਟ : ਪੰਜਾਬ ਰੋਡਵੇਜ ਦੇ ਡਰਾਈਵਰ-ਕੰਡਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡਵੇਜ ਪਨਬੱਸ ਕਾਂਟਰੈਕਟ ਯੂਨੀਅਰ ਨੂੰ ਮੰਗਾਂ ‘ਤੇ ਵਿਚਾਰ ਕਰਨ ਦੇ ਲਈ 10 ਜੁਲਾਈ ਦੀ ਮੀਟਿੰਗ ਦਾ ਟਾਈਮ ਦਿੱਤਾ ਹੈ। ਜਿਸ ਤੋਂ ਬਾਅਦ ਯੂਨੀਅਨ ਨੇ ਬੁੱਧਵਾਰ ਦੀ ਹੜਤਾਲ ਵਾਪਸ ਲੈ ਲਈ ਹੈ ।

ਯੂਨੀਅਨ ਦੇ ਆਗੂਆਂ ਨੇ ਕਿਹਾ ਹੜਤਾਲ ਦੇ ਦੌਰਾਨ ਦੁਪਹਿਰ ਮੁੱਖ ਮੰਤਰੀ ਦਫਤਰ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਜ਼ਰੀਏ ਸੁਨੇਹਾ ਆਇਆ ਸੀ ਕਿ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਗਿਆ ਹੈ । ਨਾਲ ਹੀ CMO ਤੋਂ ਆਏ ਸੰਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਰੋਡਵੇਜ ਪਨਬੱਸ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ।

ਮੰਗਲਵਾਰ ਨੂੰ 3 ਹਜ਼ਾਰ ਬੱਸਾਂ ਨਹੀਂ ਚੱਲਿਆ

ਮੰਗਲਵਾਰ ਨੂੰ ਪੰਜਾਬ ਵਿੱਚ ਤਕਰੀਬਨ 3 ਹਜ਼ਾਰ ਰੋਡਵੇਜ ਪਨਬੱਸ ਅਤੇ ਪੈਪਸੂ ਬੱਸਾਂ ਦਾ ਚੱਕਾ ਜਾਮ ਰਿਹਾ ਜਿਸ ਦੀ ਵਜ੍ਹਾ ਕਰਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਰੋਡਵੇਜ ਦੇ ਡਰਾਈਵਰ-ਕੰਡਕਟਰਾਂ ਨੇ 2 ਦਿਨ 27 ਅਤੇ 28 ਜੂਨ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਸੀ । ਯੂਨੀਅਨ ਦੀ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਤੋਂ ਇਲਾਵਾ ਵਿਭਾਗ ਦੇ MD ਨਾਲ ਮੰਗਾਂ ਨੂੰ ਲੈਕੇ ਗੱਲਬਾਤ ਹੋਈ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ ।

1 ਸਾਲ ਤੋਂ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਇੱਕ ਸਾਲ ਤੋਂ ਵੱਧ ਹੋ ਗਿਆ ਹੈ ਕੁਝ ਨਹੀਂ ਹੋਇਆ । ਮੁਲਾਜ਼ਮਾਂ ਨੇ ਕਿਹਾ ਉਨ੍ਹਾਂ ਨੂੰ ਤਨਖਾਹ ਸਮੇਂ ਸਿਰ ਨਹੀਂ ਮਿਲ ਦੀ ਹੈ । ਉਨ੍ਹਾਂ ਨੇ ਕਿਹਾ ਇੱਕ ਪਾਸੇ ਸਰਕਾਰ ਦਾਅਵਾ ਕਰਦੀ ਹੈ ਕਿ ਸਰਕਾਰੀ ਟਰਾਂਸਪੋਰਟ ਕਮਾਉ ਹੈ ਅਤੇ ਦੂਜੇ ਪਾਸੇ 2-2 ਮਹੀਨੇ ਤਨਖਾਹ ਨਹੀਂ ਮਿਲ ਦੀ ਹੈ । ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕੋਈ ਵੀ ਮੁਲਾਜ਼ਮ ਆਉਟ ਸੋਰਸ ਨਹੀਂ ਹੋਵੇਗਾ ਪਰ ਇਸ ਦੇ ਬਾਵਜੂਦ ਚੋਰ ਦਰਵਾਜ਼ੇ ਤੋਂ ਆਉਟ ਸੋਰਸ ਨਾਲ ਸਾਰੇ ਅਹੁਦੇ ਭਰੇ ਜਾ ਰਹੇ ਹਨ ।