The Khalas Tv Blog Punjab ਅੱਜ ਜਾਰੀ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀ ਜਮਾਤ ਦੇ ਨਤੀਜੇ,ਦੁਪਹਿਰ ਤਿੰਨ ਵਜੇ ਹੋਵੇਗਾ ਐਲਾਨ ।
Punjab

ਅੱਜ ਜਾਰੀ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀ ਜਮਾਤ ਦੇ ਨਤੀਜੇ,ਦੁਪਹਿਰ ਤਿੰਨ ਵਜੇ ਹੋਵੇਗਾ ਐਲਾਨ ।

Punjab School Education Board 5th class results will be released today

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਵੱਲੋਂ ਸਾਂਝੀ ਕੀਤੀ ਗਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਰਿੰਦਰਾ ਭਾਟੀਆ ਨੇ ਦੱਸਿਆ ਕਿ ਪਹਿਲਾਂ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ। ਪਰ ਕੁਝ ਵਿਭਾਗੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਜਾਂ ਨਾਮ ਅਨੁਸਾਰ ਨਤੀਜਾ ਦੇਖ ਸਕਣਗੇ।

Exit mobile version