The Khalas Tv Blog Punjab ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ
Punjab

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਦਾ ਐਲਾਨ ਕੀਤਾ ਹੈ। ਜਿਸ ਸਬੰਧੀ ਸਿੰਗਲਾ ਨੇ ਟਵੀਟ ਕਰਦਿਆਂ ਕਿਹਾ ਕਿ, ‘‘ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ‘ਤੇ ਬੈਠਾਂਗਾ।” ‘ਮੈਂ ਸਭਨਾਂ ਨੂੰ ਅਪੀਲ ਕਰਦਾ ਹਾਂ ਕਿ ਕੇਂਦਰ ਦੀ ਜ਼ਾਲਮ ਸਰਕਾਰ ਅਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਇੱਕਜੁਟਤਾ ਨਾਲ ਖੜ੍ਹੇ ਹੋਈਏ।”

ਵਿਜੈ ਸਿੰਗਲਾ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਕੇਂਦਰ ਦੀ ਜਾਬਰ ਸਰਕਾਰ ਤੇ ਇਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਤੇ ਕਿਸਾਨੀ ਭਾਈਚਾਰੇ ਨਾਲ ਇੱਕਜੁਟਤਾ ਨਾਲ ਖੜ੍ਹੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਇਸ ਨਾਲ ਜੁੜੇ ਵਰਗਾਂ ਵਿੱਚ ਆਪਸੀ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਿਨੋ-ਦਿਨ ਸਿਖ਼ਰਾਂ ਵੱਲ ਜਾ ਰਿਹਾ ਹੈ ਅਤੇ ਇਹ ਵਿਰੋਧ ਕਿਸਾਨਾਂ ਦੇ ਬਣਦੇ ਹੱਕ ਮਿਲਣ ਉਪਰੰਤ ਹੀ ਖ਼ਤਮ ਹੋਵੇਗਾ।

ਪੰਜਾਬ ਦੇ ਆੜ੍ਹਤੀਆਂ ‘ਤੇ ਆਮਦਨ ਕਰ ਵਿਭਾਗ ਦੀਆਂ ਛਾਪੇ ਮਾਰੀਆਂ ਨੂੰ ਕੋਝੀਆਂ ਚਾਲਾਂ ਦੱਸਦਿਆਂ ਸਿੰਗਲਾ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆੜ੍ਹਤੀ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਪੂਰਣ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਗ਼ੈਰ ਕਾਨੂੰਨੀ ਢੰਗ ਤਰੀਕੇ ਅਪਣਾਉਂਦਿਆਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, ‘‘ਭਾਜਪਾ ਆਗੂ ਆੜ੍ਹਤੀਆਂ ਅਤੇ ਕਿਸਾਨਾਂ ਦੇ ਪੀੜ੍ਹੀ-ਦਰ-ਪੀੜ੍ਹੀ ਚੱਲੇ ਆ ਰਹੇ ਰਿਸ਼ਤਿਆਂ ਨੂੰ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਣਗੇ।”

ਸਿੰਗਲਾ ਪਿਛਲੇਂ ਕਈ ਦਿਨਾਂ ਤੋਂ ਸੂਬੇ ਦੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ।

Exit mobile version