The Khalas Tv Blog Punjab ਇਸ ਤਰੀਕ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ! ਛੁੱਟੀ ਦੇ ਸਮੇਂ ਨੂੰ 2 ਹਿੱਸਿਆਂ ਵਿੱਚ ਵੰਡਿਆ
Punjab

ਇਸ ਤਰੀਕ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ! ਛੁੱਟੀ ਦੇ ਸਮੇਂ ਨੂੰ 2 ਹਿੱਸਿਆਂ ਵਿੱਚ ਵੰਡਿਆ

 

ਬਿਉਰੋ ਰਿਪੋਰਟ : ਪੰਜਾਬ ਵਿੱਚ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ । ਸਿੱਖਿਆ ਵਿਭਾਗ ਦੇ ਵੱਲੋਂ ਇਹ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ । ਵਿਭਾਗ ਦੇ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਸਵੇਰ 8:30  ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਰਹੇਗਾ । ਜਦਕਿ ਮਿਡਲ,ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ 8:30  ਤੋਂ ਦੁਪਹਿਰ 2 ਵਜਕੇ 50 ਮਿੰਟ ਤੱਕ ਰਹੇਗਾ। ਸੂਬੇ ਦੇ ਸਾਰੇ ਸਰਕਾਰੀ,ਪ੍ਰਾਈਵੇਟ,ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਵਾਂ ਸਮਾਂ ਲਾਗੂ ਹੋਵੇਗਾ । ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇੰਨਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜਾਈ ਕਰ ਰਹੇ ਹਨ । ਉਧਰ 10 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਵੀ ਹਨ। ਇਸ ਤੋਂ ਇਲਾਵਾ PSEB ਅਤੇ ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਅਤੇ ਅਧਿਆਫਕਾਂ ਨੂੰ ਲੈਕੇ 2 ਅਹਿਮ ਜਾਣਕਾਰੀਆਂ ਸਾਂਝੀ ਕੀਤੀਆਂ ਹਨ ।

5ਵੀਂ ਦੇ ਇਮਤਿਹਾਨ ਦੀ ਤਰੀਕ ਦਾ ਐਲਾਨ

PSEB ਨੇ 5ਵੀਂ ਕਲਾਸ ਦੇ ਵਿਦਿਆਰਥੀਆਂ ਦੇ ਸਾਲਾਨਾ ਬੋਰਡ ਪੇਪਰ 7 ਮਾਰਚ ਤੋਂ 14 ਮਾਰਚ ਤੱਕ ਹੋਣਗੇ। ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਦੌਰਾਨ ਲਈਆਂ ਜਾਣਗੀਆਂ। ਬੋਰਡ ਵੱਲੋਂ 2 ਤੇ 3 ਮਾਰਚ ਨੂੰ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰੀਡੈਂਟ ਦੇ ਪੈਕੇਟ ਸਾਰਿਆਂ ‘ਚ ਵੰਡੇ ਜਾਣਗੇ।

ਟਰਾਂਸਫਰ ਪਾਲਿਸੀ ਵਿੱਚ ਬਦਲਾਅ

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਗਈ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਅਧਿਆਪਕ ਤੁਰੰਤ ਬਦਲੀ ਲਈ ਅਪਲਾਈ ਕਰ ਸਕਣਗੇ। ਸਰਕਾਰ ਨੇ ਟਰਾਂਸਫ਼ਰ ਨੀਤੀ 2019 ਦੇ ਪੈਰਾ ਨੰਬਰ ਅੱਠ ਵਿੱਚ ਸੋਧ ਕੀਤੀ ਹੈ। ਅਜਿਹੇ ਮਾਮਲਿਆਂ ਦੀ ਸੁਣਵਾਈ ਮਹੀਨਾਵਾਰ ਆਧਾਰ ‘ਤੇ ਕੀਤੀ ਜਾਵੇਗੀ। ਤਬਾਦਲੇ ਲਈ ਆਨਲਾਈਨ ਅਰਜ਼ੀਆਂ ਦਿੱਤੀਆਂ ਜਾਣਗੀਆਂ। ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਹੁਕਮ ਜਾਰੀ ਕੀਤੇ ਜਾਣਗੇ। ਇਸ ਵਿੱਚ ਕੈਂਸਰ ਦੇ ਮਰੀਜ਼ ਖੁਦ (ਪਤੀ/ਪਤਨੀ, ਬੱਚੇ), ਜੀਵਨ ਸਾਥੀ ਜਾਂ ਡਾਇਲਸਿਸ ‘ਤੇ ਚੱਲ ਰਹੇ ਬੱਚੇ, ਜਿਗਰ/ਕਿਡਨੀ ਟ੍ਰਾਂਸਪਲਾਂਟ, 40% ਤੋਂ ਵੱਧ ਅਪੰਗਤਾ, ਅਪਾਹਜ ਬੱਚੇ ਜਾਂ ਬੌਧਿਕ ਅਪੰਗਤਾ ਵਾਲੇ ਵਿਅਕਤੀ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ ਸ਼ਾਮਲ ਹਨ। ਪਤੀ/ਪਤਨੀ ਲਈ ਸੇਵਾ ਕਰ ਰਹੇ ਕਰਮਚਾਰੀ ਨੂੰ ਤੁਰੰਤ ਕਿਸੇ ਹੋਰ ਥਾਂ ‘ਤੇ ਤਬਦੀਲ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਬੱਚੇ ਜਾਂ ਅਜਿਹੇ ਅਧਿਆਪਕ, ਜਿਨ੍ਹਾਂ ਦੇ ਜੀਵਨ ਸਾਥੀ ਮੁਸ਼ਕਲ ਖੇਤਰਾਂ ਵਿੱਚ ਤਾਇਨਾਤ ਹਨ। ਅਜਿਹੇ ਮਾਮਲਿਆਂ ਨੂੰ ਇਸ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।

Exit mobile version