Punjab

ਪੰਜਾਬ ‘ਚ ਨਵੀਂ ਖੇਡ ਪਾਲਿਸੀ ਦਾ ਐਲਾਨ ! ਸੋਨ,ਚਾਂਦੀ ਤਮਗਾ ਜੇਤੂ ਖਿਡਾਰੀਆਂ ਦੀਆਂ ਇਨਾਮੀ ਰਕਮ ‘ਚ ਜ਼ਬਰਦਸਤ ਵਾਧਾ !

ਬਿਊਰੋ ਰਿਪੋਰਟ : ਸ਼ਨਿੱਚਰਵਾਰ ਨੂੰ ਮਾਨ ਕੈਬਨਿਟ ਨੇ ਸੂਬੇ ਦੀ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ ਦਿੱਤੀ ਸੀ ਜਿਸ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਇਸ ਦਾ ਵੇਰਵਾ ਜਾਰੀ ਕਰ ਦਿੱਤੀ ਹੈ । ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਵਿੱਚ ਨਗਦ ਇਨਾਮਾਂ ਦੇ ਗੱਫ਼ਿਆਂ ਦਾ ਐਲਾਨ ਕਰਦਿਆਂ ਖਿਡਾਰੀਆਂ ਤੇ ਕੋਚਾਂ ਲਈ ਐਵਾਰਡ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਰਾਹ ਪੱਧਰਾ ਕਰ ਦਿੱਤਾ। ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀ ਬਣਾਉਣ ਤੋਂ ਲੈ ਕੇ ਸਟੇਟ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਨਗੇ। ਖੇਡ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦੇ ਵੇਰਵੇ

ਨਵੀਂ ਖੇਡ ਪਾਲਿਸੀ ਦੀਆਂ ਖਾਸ ਗੱਲਾਂ

1. ਓਲੰਪਿਕ ਖੇਡਾਂ ‘ਚ ਸੋਨ,ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਇਨਾਮੀ ਰਾਸ਼ੀ ਵਧਾਈ ਗਈ,ਪਹਿਲਾਂ ਸੋਨ ਤਗਮੇ ਵਾਲੇ ਨੂੰ ਸਵਾ 2 ਕਰੋੜ ਮਿਲ ਦੇ ਸਨ ਹੁਣ 3 ਕਰੋੜ ਮਿਲਣਗੇ, ਚਾਂਦੀ ਦੇ ਜੇਤੂ ਲਈ ਡੇਢ ਕਰੋੜ ਰੁਪਏ ਇਨਾਮ ਸੀ ਹੁਣ ਵਧਾਕੇ 2 ਕਰੋੜ ਕਰ ਦਿੱਤਾ ਗਿਆ ਹੈ,ਚਾਂਦੀ ਦਾ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ 1 ਕਰੋੜ ਦਿੱਤੇ ਹੁਣ ਵੀ ਇੱਕ ਕਰੋੜ ਦਿੱਤੇ ਜਾਣਗੇ ।

2. ਪਹਿਲਾਂ ਕਰੀਬ 25 ਖੇਡਾਂ ਤੇ ਤਮਗ਼ਾ ਜੇਤੂਆਂ ਨੂੰ ਨਗਦ ਇਨਾਮ ਮਿਲਦੇ ਸਨ ਜਦੋਂ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਤੋਂ ਵੱਧ ਕਰ ਦਿੱਤੀ ਹੈ।

3. ਨਵੇਂ ਖੇਡ ਮੁਕਾਬਲਿਆਂ ਵਿੱਚ ਸਪੈਸ਼ਲ ਓਲੰਪਿਕਸ,ਡੈਫ ਓਲੰਪਿਕਸ,ਪੈਰਾ ਵਰਲਡ ਗੇਮਜ਼ ਵਿੱਚ 75, 50 ਤੇ 30 ਲੱਖ ਰੁਪਏ ਜੇਤੂਆਂ ਨੂੰ ਦਿੱਤੇ ਜਾਣਗੇ।

4. ਬੈਡਮਿੰਟਨ ਦੇ ਥੌਮਸ ਕੱਪ,ਓਬੇਰ ਕੱਪ,ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ) ਦੇ ਜੇਤੂਆਂ ਨੂੰ ਦਿੱਤੇ ਜਾਣਗੇ ।

5. ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ) ਦੇ ਜੇਤੂਆਂ ਨੂੰ ਇਨਾਮ ਦੇ ਤੌਰ ਤੇ ਦਿੱਤੇ ਜਾਣਗੇ

6. ਅਜ਼ਲਾਨ ਸ਼ਾਹ ਹਾਕੀ ਕੱਪ ਵਿੱਚ (75, 50 ਤੇ 40 ਲੱਖ ਰੁਪਏ) ਦਿੱਤੇ ਜਾਣਗੇ

7. ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ) ਦੇਣ ਦਾ ਫੈਸਲਾ ਨਵੀਂ ਖੇਡ ਪਾਲਿਸੀ ਵਿੱਚ ਹੋਇਆ ਹੈ ।

8. ਡੈਫ ਵਰਲਡ ਕੱਪ,ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ), ਯੂਥ ਓਲੰਪਿਕ ਖੇਡਾਂ (50, 30 ਤੇ 20 ਲੱਖ ਰੁਪਏ) ਦੇ ਜੇਤੂਆਂ ਨੂੰ ਇਨਾਮ ਦਿੱਤਾ ਜਾਵੇਗਾ

9. ਤਮਗ਼ਾ ਜੇਤੂ ਬਿਹਤਰੀਨ ਖਿਡਾਰੀਆਂ ਲਈ ਤਿਆਰ ਕੀਤੇ ਵਿਸ਼ੇਸ਼ ਕਾਡਰ ਵਿੱਚ 500 ਪੋਸਟਾਂ ਦੀ ਵਿਵਸਥਾ, ਜਿਨ੍ਹਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ।

10. ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ।

11. ਖਿਡਾਰੀਆਂ ਵਾਂਗ ਕੋਚਾਂ ਤੇ ਪ੍ਰਮੋਟਰਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।, ਕੋਚਾਂ ਨੂੰ ਹੁਣ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ,ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।

12. ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ। ਕੁੱਲ ਬਜਟ ਦੀ 25 ਫੀਸਦੀ ਵਨ ਟਾਈਮ ਮੈਚਿੰਗ ਗਰਾਂਟ 10 ਲੱਖ ਰੁਪਏ ਪ੍ਰਤੀ ਪਿੰਡ ਦੇਣ ਦੀ ਵਿਵਸਥਾ ਹੋਵੇਗੀ।

13 . ਬਿਹਤਰ ਕੋਚਿੰਗ,ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ। 25 ਲੱਖ ਰੁਪਏ ਪ੍ਰਤੀ ਨਰਸਰੀ ਦੇ ਹਿਸਾਬ ਨਾਲ ਇਸ ਦਾ ਕੁੱਲ 250 ਕਰੋੜ ਰੁਪਏ ਬਜਟ ਹੋਵੇਗਾ।

14. ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ।

15. ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ ਹੋਵੇਗਾ ਜਿਸ ਦਾ 250 ਕਰੋੜ ਰੁਪਏ ਬਜਟ ਬਣਦਾ ਹੈ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਟ ਲੈਵਲ ਦੇ ਸੈਂਟਰ ਸਥਾਪਤ ਕਰਨੇ ਹਨ। ਜਲੰਧਰ, ਮਾਹਿਲਪੁਰ ਤੋਂ ਇਲਾਵਾ ਮੁਹਾਲੀ, ਪਟਿਆਲਾ, ਲੁਧਿਾਣਾ, ਬਠਿੰਡਾ ਤੇ ਅੰਮ੍ਰਿਤਸਰ ਦੇ ਜ਼ਿਲਾ ਪੱਧਰੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕਰਨਾ ਹੈ।

16. ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਸਿਰਫ ਤਿਆਰੀ ਲਈ ਪਹਿਲੀ ਵਾਰ ਨਗਦ ਇਨਾਮ ਰਾਸ਼ੀ ਦਾ ਐਲਾਨ ਕੀਤਾ ਗਿਆ । ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਲਈ 15 ਲੱਖ ਰੁਪਏ, ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ , ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ ਏਸੀਅਨ ਗੇਮਜ਼, ਕਾਮਨਵੈਲਥ, ਪੈਰਾ ਤੇ ਡੈਫ ਕਾਮਨਵੈਲਥ ਗੇਮਜ਼, ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਗੇਮਜ਼ ਲਈ 8-8 ਲੱਖ ਰੁਪਏ,ਸਪੈਸ਼ਲ ਓਲੰਪਿਕਸ ਲਈ 7 ਲੱਖ ਰੁਪਏ, ਆਈ ਸੀ ਸੀ ਵਿਸ਼ਵ ਕੱਪ, ਵਿਸ਼ਵ ਟੈਸਟ ਚੈਂਪੀਅਨਸ਼ਿਪ, ਟਵੰਟੀ-20 ਵਿਸ਼ਵ ਕੱਪ ਤੇ ਬਲਾਈਂਡ ਵਿਸ਼ਵ ਕੱਪ ਲਈ 6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਤੇ ਐਫਰੋ ਏਸ਼ੀਅਨ ਗੇਮਜ਼ ਲਈ 5 ਲੱਖ ਰੁਪਏ, ਯੂਥ ਓਲੰਪਿਕਸ, ਏਸ਼ੀਅਨ ਤੇ ਕਾਮਨਵੈਲਥ ਚੈਂਪੀਅਨਸ਼ਿਪ ਲਈ 4 ਲੱਖ ਰੁਪਏ, ਸੈਫ ਗੇਮਜ਼ ਤੇ ਸੈਫ ਚੈਂਪੀਅਨਸ਼ਿਪ ਲਈ 3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਗੇਮਜ਼, ਯੂਥ ਕਾਮਨਵੈਲਥ ਗੇਮਜ਼, ਵਿਸ਼ਵ ਜੂਨੀਅਰ ਗੇਮਜ਼ ਤੇ ਚੈਂਪੀਅਨਸ਼ਿਪ ਲਈ 1 ਲੱਖ ਰੁਪਏ ਦਿੱਤੇ ਜਾਣਗੇ।