The Khalas Tv Blog Punjab ਪੰਜਾਬ ’ਚ ਬਿਜਲੀ ਹੋਈ ਮਹਿੰਗੀ! 1 ਰੁਪਏ ਪ੍ਰਤੀ ਯੂਨਿਟ ਦਾ ਵਾਧਾ, 600 ਯੂਨਿਟ ਮੁਫ਼ਤ ’ਤੇ ਕੋਈ ਅਸਰ ਨਹੀਂ
Punjab

ਪੰਜਾਬ ’ਚ ਬਿਜਲੀ ਹੋਈ ਮਹਿੰਗੀ! 1 ਰੁਪਏ ਪ੍ਰਤੀ ਯੂਨਿਟ ਦਾ ਵਾਧਾ, 600 ਯੂਨਿਟ ਮੁਫ਼ਤ ’ਤੇ ਕੋਈ ਅਸਰ ਨਹੀਂ

ਪੰਜਾਬ ਰਾਜ ਬਿਜਲੀ ਰੈਗਲੇਟਰੀ ਕਮਿਸ਼ਨ ਵੱਲੋਂ ਘਰੇਲੂ ਬਿਲਜੀ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਇਹ ਵਾਧਾ ਬਹੁਤ ਮਾਮੂਲੀ ਹੈ। ਦਰਅਸਲ ਬਿਜਲੀ ਰੈਗਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਵਾਸਤੇ ਸਾਲ 2024-25 ਲਈ ਟੈਰਿਫ ਦਰਾਂ ਨਿਰਧਾਰਿਤ ਕਰਨ ਲਈ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਵੇਂ ਟੈਰਿਫ ਆਰਡਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਬਿਜਲੀ ਦੀਆਂ ਨਵੀਂਆਂ ਦਰਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਹੋਣਗੀਆਂ। ਨਵੀਂਆਂ ਦਰਾਂ ਵਿੱਚ ਘਰੇਲੂ ਬਿਜਲੀ ਖ਼ਪਤਕਾਰਾਂ ਲਈ ਦਰਾਂ ਵਿੱਚ ਨਿਗੂਣਾ ਵਾਧਾ ਕਰਦਿਆਂ ਬਿਜਲੀ 10 ਤੋਂ 12 ਪੈਸੇ ਮਹਿੰਗੀ ਕੀਤੀ ਗਈ ਹੈ।

ਘਰੇਲੂ ਖ਼ਪਤਕਾਰਾਂ ਲਈ ਬਿਜਰੀ ਦਰ

ਨਵੇਂ ਜਾਰੀ ਕੀਤੇ ਟੈਰਿਫ ਆਰਡਰ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋ ਲੋਡ ਵਾਲੇ ਖਪਤਕਾਰਾਂ ਵਾਸਤੇ ਪਹਿਲੇ 100 ਯੂਨਿਟ ਲਈ ਦਰ ਪਹਿਲਾਂ ਵਾਲੀ 4.19 ਰੁਪਏ ਪ੍ਰਤੀ ਯੂਨਿਟ ਦੀ ਥਾਂ 4.29 ਰੁਪਏ ਪ੍ਰਤੀ ਯੂਨਿਟ ਕੀਤੀ ਗਈ ਹੈ। ਜਦਕਿ 101 ਤੋਂ 300 ਯੂਨਿਟ ਤੱਕ ਦੀ ਦਰ ਪਹਿਲਾਂ 6.64 ਰੁਪਏ ਦੀ ਥਾਂ ’ਤੇ ਹੁਣ 6.76 ਰੁਪਏ ਪ੍ਰਤੀ ਯੂਨਿਟ ਕੀਤੀ ਗਈ ਹੈ। ਇਸ ਦੇ ਨਾਲ ਹੀ 300 ਤੋਂ ਵੱਧ ਯੂਨਿਟ ਬਿਜਲੀ ਦੀ ਖ਼ਪਤ ਦੇ ਮਾਮਲੇ ਵਿੱਚ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਇਸ ਤੋਂ ਅੱਗੇ 2 ਤੋਂ 7 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਲਈ ਪਹਿਲੇ 100 ਯੂਨਿਟ 4.44 ਰੁਪਏ ਦੀ ਥਾਂ ’ਤੇ ਹੁਣ 4.54 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। ਜਦਕਿ 101 ਤੋਂ 300 ਯੂਨਿਟ ਤੱਕ, 6.64 ਦੀ ਥਾਂ 6.76 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਜੇਣੀ ਪਵੇਗੀ। ਇੱਥੇ ਵੀ 300 ਤੋਂ ਉੱਪਰ ਦੀ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਇਸੇ ਤਰੀਕ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਗ਼ੈਰ ਰਿਹਾਇਸ਼ੀ ਸਪਲਾਈ ਖ਼ਪਤਕਾਰਾਂ ਲਈ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਜਦਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ।

ਛੋਟੇ ਉਦਯੋਗਾਂ ਲਈ ਲਾਰਜ ਸਪਲਾਈ ਯੂਨਿਟ ਦਰ

ਛੋਟੇ ਉਦਯੋਗਾਂ ਲਈ 5.37 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 5.67 ਰੁਪਏ ਪ੍ਰਤੀ ਯੂਨਿਟ ਕਰ ਦਿੱਤਾ ਗਿਆ ਹੈ। 20 ਕਿਲੋਵਾਟ ਤੋਂ 100 ਕਿਲੋਵਾਟ ਦੇ ਵਿਚਕਾਰ ਖਪਤਕਾਰਾਂ ਲਈ ਮੱਧਮ ਸਪਲਾਈ ਨੂੰ 5.80 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 6.10 ਰੁਪਏ ਪ੍ਰਤੀ ਯੂਨਿਟ ਕਰ ਦਿੱਤਾ ਗਿਆ ਹੈ।

ਲਾਰਜ ਸਪਲਾਈ ਵਾਲੇ ਖਪਤਕਾਰਾਂ ਲਈ 100-1000 ਯੂਨਿਟ ਤੱਕ ਦੀ ਆਮ ਸ਼੍ਰੇਣੀ ਦੀ ਕੀਮਤ 6.05 ਰੁਪਏ ਤੋਂ ਵਧਾ ਕੇ 6.45 ਰੁਪਏ ਕਰ ਦਿੱਤੀ ਗਈ ਹੈ, ਜਦਕਿ 1000 ਤੋਂ 2500 ਯੂਨਿਟਾਂ ਲਈ 6.15 ਰੁਪਏ ਤੋਂ ਵਧਾ ਕੇ 6.55 ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ 2500 ਤੋਂ ਵੱਧ ਯੂਨਿਟਾਂ ਵਾਲੇ ਖਪਤਕਾਰਾਂ ਲਈ ਇਸ ਨੂੰ 6.27 ਤੋਂ ਵਧਾ ਕੇ 6.67 ਕਰ ਦਿੱਤਾ ਗਿਆ ਹੈ। ਪੀਆਈਯੂ ਉਦਯੋਗ ਲਈ, ਦਰਾਂ 6.09 ਤੋਂ 6.49, 6.40 ਤੋਂ 6.80 ਅਤੇ 6.49 ਤੋਂ 6.89 ਪ੍ਰਤੀ ਯੂਨਿਟ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਚੁੱਕੇਗੀ ਖ਼ਰਚ

ਸੀਐਮ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ਤੋਂ ਕਿਹਾ ਹੈ ਕਿ ਬਿਜਲੀ ਦਰਾਂ ਵਿੱਚ ਵਾਧੇ ਦਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਨਾਲ ਆਮ ਲੋਕਾਂ ‘ਤੇ ਕੋਈ ਬੋਝ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ 600 ਯੂਨਿਟ ਸਕੀਮ ਦਾ ਇੱਕ ਵੀ ਮੀਟਰ ਪ੍ਰਭਾਵਿਤ ਨਹੀਂ ਹੋਵੇਗਾ। ਸੀਐਮ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।

Exit mobile version