‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਉੱਪ ਕੁਲਪਤੀ ਦੇ ਨਾਂ ਇਕ ਪੱਤਰ ਜਾਰੀ ਕਰਦਿਆਂ ਸਮੈਸਟਰ ਪ੍ਰੀਖਿਆਵਾਂ ਨੂੰ ਆਨਲਾਇਨ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਕਿਹਾ ਹੈ ਕਿ ਇਸ ਸਮੈਸਟਰ ਦੇ ਵਿਦਿਆਰਥੀ ਸ਼ੁਰੂ ਤੋਂ ਹੀ ਯੂਨੀਵਰਸਿਟੀਆਂ ਖੋਲ੍ਹਣ ਤੇ ਆਫਲਾਇਨ ਕਲਾਸਾਂ ਲਗਾਉਣ ਦੀ ਮੰਗ ਕਰਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਆਨਲਾਇਨ ਕਲਾਸਾਂ ਨਾਲ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋਇਆ ਹੈ। ਪੇਂਡੂ ਅਤੇ ਦੂਰਦਰਾਡੇ ਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਨਜਰ ਅੰਦਾਜ ਕਰਕੇ ਪੀਯੂ ਪ੍ਰਸ਼ਾਸਨ ਨੇ ਆਨਲਾਇਨ ਸਮੈਸਟਰ ਦੀਆਂ ਪ੍ਰੀਖਿਆਵਾਂ ਆਫਲਾਇਨ ਲੈਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਿਦਿਆਰਥੀਆਂ ਨਾਲ ਕੋਝਾ ਮਜਾਕ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਪ੍ਰੀਖਿਆਵਾਂ ਆਫਲਾਇਨ ਲਈਆਂ ਜਾਣ ਜਾਂ ਫਿਰ ਘੱਟੋ-ਘੱਟੋ 30 ਦਿਨ ਆਫਲਾਇਨ ਕਲਾਸਾਂ ਲਗਾ ਕੇ ਹੀ ਪੇਪਰ ਆਫਲਾਇਨ ਲਏ ਜਾਣ।