Punjab

ਪੰਜਾਬ ਦੇ ਟੋਲ ਪ੍ਰਬੰਧਕਾਂ ਨੇ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਟੋਲ ਪ੍ਰਬੰਧਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਿਸਾਨੀ ਅੰਦੋਲਨ ਦੇ ਖਿਲਾਫ ਪਟੀਸ਼ਨ ਦਾਇਰ ਕਰਦਿਆਂ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ‘ਤੇ ਧਰਨਾ ਦੇ ਰਹੇ ਹਨ।

ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਸਾਰੇ ਟੋਲ ਬੰਦ ਹਨ। ਕਿਸਾਨ 24 ਘੰਟੇ ਟੋਲ ਪਲਾਜ਼ਾ ‘ਤੇ ਡਟੇ ਹੋਏ ਹਨ। ਇੱਕ ਰਿਪੋਰਟ ਮੁਤਾਬਿਕ ਇੱਕ ਟੋਲ ‘ਤੇ ਰੋਜ਼ਾਨਾ ਕਰੀਬ 10 ਲੱਖ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਕਾਨੂੰਨ ਵਾਪਸ ਹੋਣ ਤੱਕ ਧਰਨੇ ਖ਼ਤਮ ਕਰਨ ਤੋਂ ਇਨਕਾਰ ਕੀਤਾ ਹੈ।