The Khalas Tv Blog Punjab ਸ਼ਿਕਾਇਤ ਨਿਵਾਰਣ ਰੈਂਕਿੰਗ ’ਚ ਪੰਜਾਬ ਦੇਸ਼ ਵਿੱਚ ਸਭ ਤੋਂ ਉੱਪਰ! 62.27 ਪ੍ਰਤੀਸ਼ਤ ਅੰਕ ਕੀਤੇ ਹਾਸਲ
Punjab

ਸ਼ਿਕਾਇਤ ਨਿਵਾਰਣ ਰੈਂਕਿੰਗ ’ਚ ਪੰਜਾਬ ਦੇਸ਼ ਵਿੱਚ ਸਭ ਤੋਂ ਉੱਪਰ! 62.27 ਪ੍ਰਤੀਸ਼ਤ ਅੰਕ ਕੀਤੇ ਹਾਸਲ

bhagwant mann

ਫਾਈਲ ਫੋਟੋ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸ਼ਿਕਾਇਤ ਨਿਵਾਰਨ ਰੈਂਕਿੰਗ ਵਿੱਚ ਪੂਰੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸੂਚਕਾਂਕ ਲਈ 1 ਜਨਵਰੀ 2024 ਤੋਂ 30 ਜੂਨ ਤੱਕ ਦੇ ਡੇਟਾ ਦੀ ਵਰਤੋਂ ਕੀਤੀ ਗਈ ਹੈ। ਪੰਜਾਬ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ ਹੋਈਆਂ 20 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ 62.27% ਦੇ ਸਕੋਰ ਨਾਲ ਸਿਖਰ ’ਤੇ ਹੈ।

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ। ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ।

ਇਸ ਰੈਂਕਿੰਗ ਵਿੱਚ ਦੇਸ਼ ਦੇ ਸਾਰੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸ਼ਾਮਲ ਸਨ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਚੋਣ ਮੁੱਖ ਤੌਰ ’ਤੇ ਦੋ ਪਹਿਲੂਆਂ ਦੇ ਆਧਾਰ ’ਤੇ ਕੀਤੀ ਗਈ ਹੈ: ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ।

ਇਸ ਸੂਚਕਾਂਕ ਲਈ ਸਖ਼ਤ ਮਾਪਦੰਡ ਤਿਆਰ ਕੀਤੇ ਗਏ ਸਨ। ਇਨ੍ਹਾਂ ਵਿੱਚ 30 ਦਿਨਾਂ ਦੇ ਅੰਦਰ ਹੱਲ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਪ੍ਰਤੀਸ਼ਤਤਾ, ਹੱਲ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਪ੍ਰਤੀਸ਼ਤਤਾ ਅਤੇ ਨਾਗਰਿਕ ਫੀਡਬੈਕ ਸ਼ਾਮਲ ਹਨ। ਨਾਗਰਿਕ ਆਪਣੀ ਸ਼ਿਕਾਇਤ ਸਰਕਾਰੀ ਪੋਰਟਲ https://connect.punjab.gov.in ’ਤੇ ਜਾਂ ਟੋਲ-ਫ੍ਰੀ ਨੰਬਰ 1100 ’ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ’ਤੇ ਪਹੁੰਚ ਕੇ ਦਰਜ ਕਰਵਾ ਸਕਦਾ ਹੈ।

Exit mobile version