‘ਦ ਖ਼ਾਲਸ ਬਿਊਰੋ:- ਪੰਜਾਬ ਯੂਨੀਵਰਸਿਟੀ ਨੇ ਅੱਜ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ। ਯੂਨੀਵਰਸਿਟੀ ਨੇ ਟਵੀਟ ਰਾਹੀਂ ਡੇਟ ਸ਼ੀਟ ਜਾਰੀ ਕਰਨ ਦਾ ਐਲਾਨ ਕੀਤਾ ਹੈ।
