‘ਦ ਖ਼ਾਲਸ ਬਿਊਰੋ :- ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੀਖਿਆਵਾਂ ਇਸ ਮਹੀਨੇ ਦੀ 14 ਤਰੀਕ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਸੀ। ਹਾਲਾਂਕਿ ਹੁਣ ਯੂਨੀਵਰਸਿਟੀ 20 ਦਸੰਬਰ ਤੋਂ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁਲਤਵੀ ਕੀਤੀਆਂ ਸਮੈਸਟਰ ਪ੍ਰੀਖਿਆਵਾਂ
