‘ਦ ਖ਼ਾਲਸ ਟੀਵੀ ਬਿਊਰੋ:-ਬੀਐਸਐੱਫ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਹੈ, ਇਹ ਸੰਘੀ ਢਾਂਚੇ ਦੇ ਖਿਲਾਫ ਨਹੀਂ ਤੇ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਉੱਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਪੁਲਿਸ ਉੱਤੇ ਕੋਈ ਸਵਾਲ ਨਹੀਂ ਖੜ੍ਹੇ ਹੁੰਦੇ। ਕੈਪਟਨ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿਆਸੀ ਲੀਡਰ ਲਾਹਾ ਲੈਣਾ ਚਾਹੁੰਦੇ ਹਨ।