Punjab

ਸ਼ਹੀਦ ਕਿਸਾਨਾਂ ਤੇ ਵਿਛੜੀਆਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ ਹੋਇਆ ਵਿਧਾਨ ਸਭਾ ਦਾ ਖ਼ਾਸ ਸੈਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਅੱਜ ਇਕ ਰੋਜ਼ਾ ਵਿਸ਼ੇਸ਼ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਨਾਲ ਸ਼ੁਰੂ ਹੋਇਆ।ਇਸ ਦੌਰਾਨ ਵਿਰੋਧੀਆਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਖੇਤੀ ਦੀ ਲੜਾਈ ਲੜਦੇ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਵਿਰੋਧੀ ਧਿਰਾਂ ਵੱਲੋਂ ਸੈਸ਼ਨ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਹ ਧਿਰਾਂ ਸਰਕਾਰ ਨੂੰ ਚੋਣਾਂ ਤੋਂ ਪਹਿਲੇ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਵੀ ਕਰ ਰਹੀਆਂ ਹਨ।ਇਸ ਹੰਗਾਮੇ ਕਾਰਨ ਸੈਸ਼ਨ ਦੀ ਕਾਰਵਾਈ ਰੁਕੀ ਰਹੀ। ਸੈਸ਼ਨ ਵਿੱਚ ਪੰਜਾਬ ਦੇ ਨਵੇਂ ਰਾਜਪਾਲ ਬੀਐੱਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਾਬਕਾ ਚੀਫ ਜਸਟਿਸ ਜੇਐੱਸ ਖੈਹਰ ਨੇ ਆਪਣੇ ਸੰਬੋਧਨ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਬਾਕੀ ਗੁਰੂਆਂ ਦੇ ਜੀਵਨ ‘ਤੇ ਚਾਨਣਾ ਪਾਇਆ। ਸੈਸ਼ਨ ਹਾਲੇ ਜਾਰੀ ਹੈ।