ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦਾ ਦੋ-ਰੋਜ਼ਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 20 ਅਕਤੂਬਰ ਨੂੰ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਦੋ ਦਿਨਾਂ ਸੈਸ਼ਨ ਦੀ ਸ਼ੁਰੂਆਤ ਵਿੱਚ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ, ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ, ਡਾ ਐਸਐਸ ਸਵਾਮੀ ਨਾਥਮ, ਪ੍ਰੋਫੈਸਰ ਪ੍ਰਿਥਵੀ ਪਾਲ ਸਿੰਘ ਕਪੂਰ, ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ, ਗੁਰਵਿੰਦਰ ਸਿੰਘ ਅਟਵਾਲ, ਸ਼ਹੀਦ ਫੌਜੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਪ੍ਰਦੀਪ ਸਿੰਘ , ਸ਼ਹੀਦ ਪਰਵਿੰਦਰ ਸਿੰਘ, ਸ਼ਹੀਦ ਤਰਨਦੀਪ ਸਿੰਘ ਅਤੇ ਅਗਨੀਵਾਰ ਸ਼ਹੀਦ ਅਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਮੋਨ ਰੱਖਿਆ ਗਿਆ। ਜਿਸ ਤੋਂ ਬਾਅਦ ਵਿਧਾਨ ਸਭਾ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ।