Punjab

ਧੜਾਧੜ ਹੋ ਰਹੀਆਂ ਲਾਲਚੀ ਸਰਕਾਰੀ ਨੌਕਰਾਂ ਦੀਆਂ ਗ੍ਰਿਫ ਤਾਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਨੂੰ ਭ੍ਰਿਸ਼ ਟਾਚਾਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐੱਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10 ਹਜ਼ਾਰ ਰੁਪਏ ਦੀ ਰਿ ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲ ਜ਼ਮ ਮਾਲੀਆ ਸਹਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ‘ਤੇ ਕਾ ਬੂ ਕੀਤਾ ਗਿਆ ਹੈ।

 ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਮੁਲ ਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ‘ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋ ਸ਼ਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਭ੍ਰਿਸ਼ ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫ ਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਭ੍ਰਿਸ਼ ਟਾਚਾਰ ਨੂੰ ਖ਼ਤਮ ਕਰਨਾ ਹੈ, ਜਿਸ ਤਹਿਤ ਭ੍ਰਿਸ਼ ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਨਿੱਤ ਨਵੀਆਂ ਗ੍ਰਿਫ ਤਾਰੀਆਂ ਕੀਤੀਆਂ ਜਾ ਰਹੀਆਂ ਹਨ।

ਬੀਤੇ ਕੱਲ੍ਹ ਪੰਜਾਬ ਪੁਲਿਸ ਨੇ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਗ੍ਰਿਫ ਤਾਰ ਕੀਤਾ ਸੀ। ਡੀਐੱਸਪੀ ਲਖਵੀਰ ਸਿੰਘ ਉੱਤੇ ਡਰੱ ਗ ਸਪਲਾਇਰ ਨੂੰ ਨਾਮਜ਼ਦ ਨਾ ਕਰਨ ਬਦਲੇ ਉਸ ਤੋਂ 10 ਲੱਖ ਰੁਪਏ ਰਿਸ਼ ਵਤ ਲੈਣ ਦੇ ਦੋਸ਼ ਲੱਗੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਤਰਨਤਾਰਨ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੁਰਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਸ਼ੌਰਾ ਸਿੰਘ, ਜੋ ਕਿ ਨਸ਼ੇ ਦਾ ਮੁੱਖ ਸਪਲਾਇਰ ਹੈ, ਤੋਂ ਅਫੀਮ ਖਰੀਦੀ ਸੀ।   

ਪੰਜਾਬ ਦੇ ਡੀਜੀਪੀ ਗੌਰਵ ਯਾਦਵ

ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਭ੍ਰਿਸ਼ ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ ਟਾਚਾਰ ਨਾਲ ਸਬੰਧਤ ਸ਼ਿਕਾਇਤਾਂ ਇਸ ਨੰਬਰ ਉੱਤੇ WhatsApp ਰਾਹੀਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਤਾਂ ਜੋ ਸੂਬੇ ਨੂੰ ਭ੍ਰਿਸ਼ ਟਾਚਾਰ ਮੁਕਤ ਬਣਾਇਆ ਜਾ ਸਕੇ। ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ, ਆਈਏਐਸ ਅਧਿਕਾਰੀ ਸੰਜੇ ਪੋਪਲੀ ਸਮੇਤ ਕਈ ਨਾਮੀ ਲੋਕਾਂ ਨੂੰ ਹੈਲਪਲਾਈਨ ਨੰਬਰ ਸ਼ੁਰੂ ਹੋਣ ਤੋਂ ਬਾਅਦ ਭ੍ਰਿਸ਼ ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ ਤਾਰ ਕੀਤਾ ਗਿਆ ਹੈ।