Punjab

CM ਮਾਨ ਦਾ ਐਕਸ਼ਨ ਸ਼ੁਰੂ ! ਤਹਿਸੀਲਦਾਰ ਤੇ ਰਿਟਾਇਰ ਪਟਵਾਲੀ ਚੜਿਆ ਹੱਥੇ !

ਬਿਊਰੋ ਰਿਪੋਰਟ : ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸੂਬੇ ਦੀ ਸਰਕਾਰੀ ਜ਼ਮੀਨ ਜ਼ਮੀਨ ਖਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਨੇ ਮਾਨਸਾ ਦੇ ਸਰਦੂਲਗੜ੍ਹ ਤੋਂ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਰਿਟਾਇਡ ਪਟਵਾਰੀ ਜਗਜੀਤ ਸਿੰਘ ਜੱਗਾ ਨੂੰ ਗ੍ਰਿਫਤਾਰ ਕੀਤਾ ਹੈ । ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਨੇ ਵਿਭਾਗ ਦੇ ਰਿਕਾਰਡ ਨਾਲ ਛੇੜਖਾਨੀ ਕਰਕੇ ਪਿੰਡ ਸੇਮਾਂ ਤਹਿਸੀਲ ਨਥਾਨਾ ਬਠਿੰਡਾ ਵਿੱਚ 28 ਏਕੜ ਸ਼ਾਮਲਾਤ ਜ਼ਮੀਨ ‘ਤੇ ਕੁਝ ਲੋਕਾਂ ਨੂੰ ਮਾਲਿਕ ਬਣਾ ਦਿੱਤਾ । ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਟਵਾਰੀ ਜਗਜੀਤ ਸਿੰਘ ਜੱਗਾ ਵੱਲੋਂ ਜਮਾਬੰਦੀ 2005-06 ਵਿੱਚ ਲੋਕਾਂ ਨੂੰ ਕਾਸ਼ਤਕਾਰ ਤੋਂ ਮਾਲਿਕ ਬਣਾ ਦਿੱਤਾ ।

ਬੈਂਕਾਂ ਤੋਂ ਹਾਸਿਲ ਕੀਤਾ ਲੋਨ

ਮਾਲਿਕ ਬਣਨ ਤੋਂ ਬਾਅਦ ਨਿੱਜੀ ਲੋਕਾਂ ਵੱਲੋਂ ਸ਼ਾਮਲਾਤ ਜ਼ਮੀਨ ‘ਤੇ ਬੈਂਕਾਂ ਤੋਂ ਲੱਖਾਂ ਰੁਪਏ ਦਾ ਲੋਨ ਹਾਸਿਲ ਕੀਤੇ ਗਏ। ਇਸ ਦੀ ਜਾਣਕਾਰੀ ਮਿਲਣ ਦੇ ਬਾਅਦ ਵਿਜੀਲੈਂਸ ਨੇ ਕਾਰਵਾਈ ਸ਼ੁਰੂ ਕੀਤੀ । ਵਿਜੀਲੈਂਸ ਨੇ ਜਾਂਚ ਦੇ ਦੌਰਾਨ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਦੇ ਖਿਲਾਫ ਸਬੂਤ ਮਿਲੇ । ਇਸ ਦੇ ਬਾਅਦ ਮੁਲਜ਼ਮ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ । ਵਿਜੀਲੈਂਸ ਵੱਲੋਂ ਸ਼ਾਮਲਾਤ ਜ਼ਮੀਨ ਵਿੱਚ ਗੈਰ ਕਾਨੂੰਨੀ ਮਾਲਿਕ ਬਣੇ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮ ਦੇ ਖਿਲਾਫ਼ ਬਠਿੰਡਾ ਦੇ ਵਿਜੀਲੈਂਸ ਬਿਊਰੋ ਥਾਣਾ ਵਿੱਚ ਭ੍ਰਿਸ਼ਟਾਚਾਰ ਦੇ ਕਾਨੂੰਨ ਅਧੀਨ IPC ਦੀ ਧਾਰਾਵਾਂ ਤਹਿਤ ਕੇਸ ਦਰਜ ਕਰਵਾਇਆ ਜਾ ਰਿਹਾ ਹੈ ।