The Khalas Tv Blog Punjab ਪੰਜਾਬ ਦੇ 19 ਸ਼ਹਿਰਾਂ ’ਚ ਮੀਂਹ ਦਾ ਅਲਰਟ! 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Punjab

ਪੰਜਾਬ ਦੇ 19 ਸ਼ਹਿਰਾਂ ’ਚ ਮੀਂਹ ਦਾ ਅਲਰਟ! 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

weather update todays weather weather today weather update today

ਮੁਹਾਲੀ: ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਕਈ ਜ਼ਿਲ੍ਹਿਆਂ ’ਚ ਕੁਝ ਥਾਵਾਂ ਨਤੇ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਲੁਧਿਆਣਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮੁਹਾਲੀ ਸ਼ਾਮਲ ਹਨ।

ਇਸ ਦੇ ਨਾਲ ਹੀ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸ਼ਾਮ 6 ਵਜੇ ਤੱਕ ਰੂਪਨਗਰ ਅਤੇ ਆਨੰਦਪੁਰ ਸਾਹਿਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਮੱਧਮ ਮੀਂਹ ਅਤੇ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਤੋਂ ਇਲਾਵਾ ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਚਮਕੌਰ ਸਾਹਿਬ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਬਲਾਚੌਰ ਅਤੇ ਨੰਗਲ ਵਿੱਚ ਹਲਕੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਅਗਸਤ ਦੇ ਮਹੀਨੇ ਘੱਟ ਗਿਆ ਮੀਂਹ

ਮੌਨਸੂਨ ਸਰਗਰਮ ਹੋਣ ਕਾਰਨ ਸੂਬੇ ਵਿੱਚ ਬਾਰਿਸ਼ ਹੋ ਰਹੀ ਹੈ। ਹਾਲਾਂਕਿ ਮੀਂਹ ਅਜੇ ਵੀ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਬੁੱਧਵਾਰ ਨੂੰ ਲੁਧਿਆਣਾ ‘ਚ 66.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਫਤਹਿਗੜ੍ਹ ਸਾਹਿਬ ਵਿੱਚ 3.0 ਮਿਲੀਮੀਟਰ ਅਤੇ ਮੁਹਾਲੀ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ਵਿੱਚ ਅਗਸਤ ਮਹੀਨੇ ਵਿੱਚ 82.7 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਇਸ ਸਮੇਂ ਹਾਲੇ ਤੱਕ 73.5 ਮਿਲੀਮੀਟਰ ਬਾਰਿਸ਼ ਹੋਈ ਹੈ। ਦੋਵਾਂ ਵਿਚਾਲੇ 11 ਫੀਸਦੀ ਦਾ ਫਰਕ ਹੈ।

Exit mobile version