ਬਿਉਰੋ ਰਿਪੋਰਟ : ਪੱਛਮੀ ਗੜਬੜੀ ਦੀ ਵਜ੍ਹਾ ਕਰਕੇ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਨਾਲ ਬਦਲ ਗਿਆ ਹੈ । ਬੁੱਧਵਾਰ ਨੂੰ ਮਾਝੇ ਵਿੱਚ ਬੱਦਲ ਅਤੇ ਤੇਜ਼ ਹਵਾਵਾਂ ਚੱਲੀਆਂ । ਉਧਰ ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਵਾਵਾਂ ਚੱਲਣ ਦਾ ਯੈਲੋ ਅਲਰਟ ਹੈ । 29 ਅਤੇ 30 ਅਤੇ 31 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ । ਜਿਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਕਮੀ ਵੇਖਣ ਨੂੰ ਮਿਲੇਗੀ । ਮੌਸਮ ਵਿਭਾਗ ਦੇ ਮੁਤਾਬਿਕ ਉੱਤਰ ਪੱਛਮੀ ਗੜਬੜੀ ਐਕਟਿਵ ਹੋਣ ਦੇ ਬਾਅਦ ਵੀਰਵਾਰ ਨੂੰ ਪਠਾਨਕੋਟ,ਗੁਰਦਾਸਪੁਰ,ਅੰਮ੍ਰਿਤਸਰ,ਜਲੰਧਰ,ਹੁਸ਼ਿਆਰਪੁਰ,ਕਪੂਰਥਲਾ,ਨਵਾਂ ਸ਼ਹਿਰ,ਰੂਪ ਨਗਰ ਵਿੱਚ ਮੀਂਹ ਅਤੇ ਹਵਾਵਾਂ ਚੱਲਣਗੀਆਂ । ਉਧਰ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ ।
ਉਧਰ ਬੀਤੇ ਦਿਨ ਤੇਜ਼ ਹਵਾਵਾਂ ਤੋਂ ਬਾਅਦ 28 ਮਾਰਚ ਦੇ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਚੰਡੀਗੜ੍ਹ,ਗੁਰਦਾਸਪੁਰ,ਫਰੀਦਕੋਟ,ਪਟਿਆਲਾ,ਸ਼ਹੀਦ ਭਗਤ ਸਿੰਘ ਨਗਰ ਵਿੱਚ ਸਭ ਤੋਂ ਵੱਧ 19 ਤੋਂ 20 ਡਿਗਰੀ ਦੇ ਵਿਚਾਲੇ ਤਾਪਮਾਨ ਦਰਜ ਕੀਤਾ ਗਿਆ ਹੈ । ਜਦਕਿ ਅੰਮ੍ਰਿਤਸਰ,ਲੁਧਿਆਣਾ,ਜਲੰਧਰ,ਫਿਰੋਜ਼ਪੁਰ ਵਿੱਚ ਤਾਪਮਾਨ 16 ਤੋਂ 17 ਡਿਗਗੀ ਦੇ ਆਲੇ ਦੁਆਲੇ ਹੈ। ਜਦਕਿ ਸਭ ਤੋਂ ਘੱਟ ਤਾਪਮਾਨ ਬਠਿੰਡਾ ਦਾ 15.4 ਹੈ । ਬੀਤੇ ਦਿਨ ਤਕਰੀਨ ਢਾਈ ਡਿਗਰੀ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਸੀ।
ਉਧਰ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ ਪੰਜਾਬ ਦੇ ਮੁਕਾਬਲੇ 1.2 ਡਿਗਰੀ ਵਧਿਆ ਹੈ । ਸਭ ਤੋਂ ਘੱਟ ਤਾਪਮਾਨ ਹਿਸਾਰ ਦਾ 18.7 ਡਿਗਰੀ ਹੈ । ਸਭ ਤੋਂ ਵੱਧ ਮੇਵਾਤ ਦਾ 24 ਡਿਗਰੀ ਹੈ ਬਾਕੀ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ ਵੀ 20 ਤੋਂ ਵੱਧ ਹੈ ।
2 ਤੋਂ 4 ਤੱਕ ਡਿੱਗੇਗਾ ਘੱਟੋ-ਘੱਟ ਤਾਪਮਾਨ
ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਬੱਦਲਾਂ ਦੇ ਕਾਰਨ ਹੀਟ ਲਾਕ ਦਾ ਅਸਰ ਵੇਖਣ ਨੂੰ ਮਿਲੇਗਾ । ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਮੌਸਮ ਸਾਫ ਹੋਵੇਗਾ,ਘੱਟੋ-ਘੱਟ ਤਾਪਮਾਨ ਵਿੱਚ ਕਮੀ ਵੇਖਣ ਨੂੰ ਮਿਲੇਗੀ। ਰਾਤ ਦਾ ਤਾਪਮਾਨ 2 ਤੋਂ 4 ਡਿਗਰੀ ਤੱਕ ਡਿਗੇਗਾ। ਹੁਣ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 20 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ । ਮੀਂਹ ਤੋਂ ਬਾਅਦ ਇਹ 16 ਡਿਗਰੀ ਡਿੱਗੇਗਾ । ਹਾਲਾਂਕਿ ਦਿਨ ਦੇ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਵੇਖਣ ਨੂੰ ਨਹੀਂ ਮਿਲੇਗਾ ।