Punjab

ਪੰਜਾਬ ’ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਨਾਲ ਗਰਮੀ ਤੋਂ ਰਾਹਤ, ਕਈ ਇਲਾਕਿਆਂ ‘ਚ ਲੱਗੀ ਝੜੀ

weather update todays weather weather today weather update today

ਬਿਉਰੋ ਰਿਪੋਰਟ: ਪੰਜਾਬ ਵਿੱਚ ਅੱਜ ਸਵੇਰੇ ਤੜਕੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੀਆਂ ਰਿਪੋਰਟਾਂ ਆ ਰਹੀਆਂ ਹਨ। ਇਸ ਨਾਲ ਸਤੰਬਰ ਦੇ ਮਹੀਨੇ ਵਿੱਚ ਵੀ ਜੂਨ-ਜੁਲਾਈ ਵਰਗੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਮੀਂਹ ਨਾਲ ਕਈ ਥਾਈਂ ਸੜਕਾਂ ’ਤੇ ਪਾਣੀ ਜਮ੍ਹਾ ਹੋ ਗਿਆ ਹੈ ਜਿਸ ਨਾਲ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਦੁਆਰਾ ਦਿੱਤੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਮਾਮੂਲੀ ਮੀਂਹ ਦੀ ਸੰਭਾਵਨਾਵਾਂ ਹੈ।

ਬੀਤੇ ਦਿਨ ਰਾਜਧਾਨੀ ਚੰਡੀਗੜ੍ਹ ਵਿੱਚ ਤਕਰੀਬਨ 31 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ ਸੀ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪਿਛਲੇ ਦਿਨੀਂ ਪਈ ਗਰਮੀ ਕਰਕੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ, ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।