The Khalas Tv Blog Punjab ਪੰਜਾਬ ਦੇ 3 ਜ਼ਿਲ੍ਹਿਆਂ ’ਚ ਅੱਜ ਯੈਲੋ ਅਲਰਟ! 12 ਜ਼ਿਲ੍ਹਿਆਂ ’ਚ ਦਰਮਿਆਨਾ ਮੀਂਹ, 6 ਅਗਸਤ ਤੋਂ ਬਦਲੇਗਾ ਮੌਸਮ
Punjab

ਪੰਜਾਬ ਦੇ 3 ਜ਼ਿਲ੍ਹਿਆਂ ’ਚ ਅੱਜ ਯੈਲੋ ਅਲਰਟ! 12 ਜ਼ਿਲ੍ਹਿਆਂ ’ਚ ਦਰਮਿਆਨਾ ਮੀਂਹ, 6 ਅਗਸਤ ਤੋਂ ਬਦਲੇਗਾ ਮੌਸਮ

weather update todays weather weather today weather update today

ਬਿਉਰੋ ਰਿਪੋਰਟ: ਪੰਜਾਬ ’ਚ ਸ਼ਨੀਵਾਰ ਦੀ ਸ਼ੁਰੂਆਤ ਗਰਮੀ ਨਾਲ ਹੋਈ ਹੈ। ਪਰ ਸ਼ਾਮ ਤੱਕ ਸੂਬੇ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ ਸੀ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ।

ਅੱਜ ਐਤਵਾਰ ਨੂੰ ਪੰਜਾਬ ’ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ ’ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ, ਜੋ 1 ਅਗਸਤ ਤੋਂ ਬਾਅਦ ਸੁਸਤ ਹੋ ਗਿਆ ਸੀ, ਉਸਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ’ਚ 7 ਅਗਸਤ ਨੂੰ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅਗਸਤ ਵਿੱਚ ਚੰਗੀ ਬਾਰਿਸ਼ ਦੀ ਉਮੀਦ

ਆਈਐਮਡੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ’ਚ ਪਿਛਲੇ 3 ਦਿਨਾਂ ’ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਭਾਵ 27.2 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਆਮ ਤੌਰ ’ਤੇ ਇਨ੍ਹਾਂ ਤਿੰਨ ਦਿਨਾਂ ਵਿੱਚ 20.9 ਮਿਲੀਮੀਟਰ ਵਰਖਾ ਹੁੰਦੀ ਹੈ।

ਇਸ ਦੇ ਨਾਲ ਹੀ ਜੇਕਰ ਪੂਰੇ ਸੀਜ਼ਨ ਦੀ ਗੱਲ ਕਰੀਏ ਤਾਂ ਹੁਣ ਤੱਕ 38 ਫੀਸਦੀ ਘੱਟ ਬਾਰਿਸ਼ ਹੋਈ ਹੈ। ਉਂਞ ਪੰਜਾਬ ਵਿੱਚ ਆਮ ਤੌਰ ’ਤੇ 1 ਜੂਨ ਤੋਂ 3 ਅਗਸਤ ਤੱਕ 236.8 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਹੁਣ ਤੱਕ ਸਿਰਫ਼ 146.3 ਮਿਲੀਮੀਟਰ ਮੀਂਹ ਹੀ ਪਿਆ ਹੈ।

Exit mobile version