Punjab

ਪੰਜਾਬ ’ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ! 21 ਜੁਲਾਈ ਤੋਂ ਸਰਗਰਮ ਹੋਵੇਗਾ ਮਾਨਸੂਨ

weather update todays weather weather today weather update today

ਬਿਉਰੋ ਰਿਪੋਰਟ: ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ਦੇ ਅੰਦਰ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ, ਫਤਹfਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਵੀ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 25% ਤੋਂ ਘੱਟ ਹੈ।

बारिश को लेकर जारी अलर्ट।

मोहाली, फतेहगढ़ साहिब और लुधियाना के साथ-साथ चंडीगढ़ में बारिश का अलर्ट।

IMD की तरफ से जारी बारिश का पूर्वानुमान।