The Khalas Tv Blog Punjab ਪੰਜਾਬ ’ਚ ਅਗਲੇ 5 ਦਿਨ ਨਹੀਂ ਪਵੇਗਾ ਮੀਂਹ! ਗਰਮੀ ਵਧਣ ਦੀ ਸੰਭਾਵਨਾ
Punjab

ਪੰਜਾਬ ’ਚ ਅਗਲੇ 5 ਦਿਨ ਨਹੀਂ ਪਵੇਗਾ ਮੀਂਹ! ਗਰਮੀ ਵਧਣ ਦੀ ਸੰਭਾਵਨਾ

weather update todays weather weather today weather update today

ਚੰਡੀਗੜ੍ਹ: ਪੰਜਾਬ ਵਿੱਚ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਇਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਅਗਸਤ ਵਿੱਚ ਹੁਣ ਤੱਕ ਪੰਜਾਬ ਵਿੱਚ ਆਮ ਨਾਲੋਂ 11 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ 109.7 ਮਿਲੀਮੀਟਰ ਦੀ ਆਮ ਮੀਂਹ ਦੇ ਮੁਕਾਬਲੇ 97.9 ਮਿਲੀਮੀਟਰ ਮੀਂਹ ਪਿਆ ਹੈ। ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਘੱਟ ਬਾਰਸ਼ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ, ਬਠਿੰਡਾ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਮੁਹਾਲੀ, ਐਸਬੀਐਸ ਨਗਰ ਸ਼ਾਮਲ ਹਨ।

Image

ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਭਾਵੇਂ ਇਹ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਪਾਰਾ ਆਮ ਨਾਲੋਂ ਹੇਠਾਂ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਵੀ ਆਮ ਦੇ ਨੇੜੇ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਪਾਰਾ 23.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.1 ਡਿਗਰੀ ਘੱਟ ਸੀ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਲੁਧਿਆਣਾ ਦਾ 33.4 ਡਿਗਰੀ (ਆਮ ਨਾਲੋਂ 0.2 ਡਿਗਰੀ ਘੱਟ), ਪਟਿਆਲਾ ਦਾ 35.8 ਡਿਗਰੀ, ਪਠਾਨਕੋਟ ਦਾ 33.1 ਡਿਗਰੀ, ਗੁਰਦਾਸਪੁਰ ਦਾ 33.5 ਡਿਗਰੀ, ਬਰਨਾਲਾ ਦਾ 34.4 ਡਿਗਰੀ, ਫਿਰੋਜ਼ਪੁਰ ਦਾ 32.3 ਡਿਗਰੀ ਰਿਕਾਰਡ ਕੀਤਾ ਗਿਆ।

ਇਸੇ ਤਰ੍ਹਾਂ ਲੁਧਿਆਣਾ ‘ਚ ਘੱਟੋ-ਘੱਟ ਪਾਰਾ 26.6 ਡਿਗਰੀ, ਪਟਿਆਲਾ ‘ਚ 26.2, ਪਠਾਨਕੋਟ ‘ਚ 25.7, ਬਠਿੰਡਾ ‘ਚ 29.1, ਬਰਨਾਲਾ ‘ਚ 27.3, ਫਰੀਦਕੋਟ ‘ਚ 29.3, ਫਾਜ਼ਿਲਕਾ ‘ਚ 24.1, ਜਲੰਧਰ 7, ਫਿਰੋਜ਼ਪੁਰ ‘ਚ 28.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Exit mobile version