ਬਿਊਰੋ ਰਿਪੋਰਟ: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਤੋਂ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਤਹਿਤ ਪੰਜਾਬ ਦੇ ਕਈ ਹਲਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਇਸ ਵਾਰ ਮਾਨਸੂਨ ਦੇ ਪਹਿਲਾਂ ਆਉਣ ਕਾਰਨ ਪੰਜਾਬ ਭਰ ਵਿੱਚ ਚੰਗੀ ਬਾਰਿਸ਼ ਹੋਈ ਹੈ।
ਉਨ੍ਹਾਂ ਮੁਤਾਬਕ ਲੁਧਿਆਣਾ ਵਿੱਚ ਜੁਲਾਈ ਮਹੀਨੇ ਵਿੱਚ 220 ਐਮਐਮ ਬਾਰਿਸ਼ ਦੀ ਆਮਦ ਰਹਿੰਦੀ ਹੈ, ਪਰ ਹੁਣ ਤੱਕ 185 ਐਮਐਮ ਬਾਰਿਸ਼ ਹੋ ਚੁੱਕੀ ਹੈ। ਸਿਰਫ਼ ਪਿਛਲੇ ਦੋ ਦਿਨਾਂ ਵਿੱਚ ਹੀ 89 ਐਮਐਮ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਉਨ੍ਹਾਂ ਮੁਤਾਬਕ 22 ਜੁਲਾਈ ਨੂੰ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਰਿਕਾਰਡ ਕੀਤਾ ਗਿਆ, ਜੋ ਕਿ ਪਿਛਲੇ 75 ਸਾਲਾਂ ਵਿੱਚ ਦੂਜਾ ਸਭ ਤੋਂ ਘੱਟ ਰਿਕਾਰਡ ਹੈ।
ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਪਾਣੀ ਦੀ ਵਾਧੂ ਭਰ ਕੇ ਨਾ ਰਹਿਣ ਦੇਣ ਤਾਂ ਜੋ ਫਸਲਾਂ ਨੂੰ ਨੁਕਸਾਨ ਨਾ ਪਹੁੰਚੇ।