ਬਿਊਰੋ ਰਿਪੋਰਟ: ਅੱਜ (6 ਅਗਸਤ), ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (50 ਤੋਂ 75% ਸੰਭਾਵਨਾ) ਹੋ ਰਹੀ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ: ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (25 ਤੋਂ 50% ਸੰਭਾਵਨਾ)। ਹੋਰ 12 ਜ਼ਿਲ੍ਹਿਆਂ (ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ (25% ਸੰਭਾਵਨਾ) ਹੋ ਰਹੀ ਹੈ।
ਕੱਲ੍ਹ ਯਾਨੀ 7 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਵਿੱਚ 25 ਤੋਂ 50% ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਕੁਝ ਥਾਵਾਂ ‘ਤੇ 25% ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
8 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਵਿੱਚ ਜ਼ਿਆਦਾਤਰ ਥਾਵਾਂ ’ਤੇ 50 ਤੋਂ 75% ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੁਹਾਲੀ, ਪਟਿਆਲਾ ਵਿੱਚ ਕੁਝ ਥਾਵਾਂ ’ਤੇ 25 ਤੋਂ 50% ਮੀਂਹ ਪੈਣ ਦੀ ਸੰਭਾਵਨਾ ਹੈ।
9 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਵਿੱਚ ਜ਼ਿਆਦਾਤਰ ਥਾਵਾਂ ’ਤੇ 100% ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ 50 ਤੋਂ 75% ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਲੁਧਿਆਣਾ, ਸੰਗਰੂਰ ਵਿੱਚ ਕੁਝ ਥਾਵਾਂ ’ਤੇ 25 ਤੋਂ 50% ਮੀਂਹ ਪੈਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿੱਚ 25% ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।