Punjab

ਭਲਕੇ ਤੋਂ ਦੋ ਦਿਨ ਪੰਜਾਬ ’ਚ ਪਵੇਗਾ ਮੀਂਹ! 12 ਜ਼ਿਲ੍ਹਿਆਂ ਲਈ ਮੀਂਹ ਦਾ ਪੀਲਾ ਅਲਰਟ

weather update todays weather weather today weather update today

ਬਿਉਰੋ ਰਿਪੋਰਟ: ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਹੈ।

ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ’ਚ ਤਾਪਮਾਨ ’ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ।

ਦੋ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਬਾਰਿਸ਼

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਸਭ ਤੋਂ ਵੱਧ ਮੀਂਹ ਲੁਧਿਆਣਾ ਦੇ ਨਵਾਂਸ਼ਹਿਰ ਅਤੇ ਖੰਨਾ ਵਿੱਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਜ਼ਿਲਿਆਂ ’ਚ ਮੀਂਹ ਦਾ ਅਲਰਟ ਹੋਵੇਗਾ। ਇਸ ਤੋਂ ਇਲਾਵਾ ਇਸ ਮੌਸਮ ’ਚ ਮਲੇਰੀਆ ਫੈਲਣ ਦਾ ਖ਼ਤਰਾ ਵੀ ਜ਼ਿਆਦਾ ਰਹਿੰਦਾ ਹੈ।