Punjab

ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ- ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਅਮੀਤ ਸ਼ਾਹ ਵੱਲੋਂ ਚੰਡੀਗੜ੍ਹ ਬਾਰੇ ਕੱਲ ਕੀਤੇ ਗਏ ਐਲਾਨਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾ ਬਿਆਨ ਜਾਰੀ ਕੀਤਾ ਹੈ। ਮਾਨ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਨੇ ਟਵੀਟ ਕਰਦਿਆਂ ਹੋਇਆਂ ਲਿਖਿਆ ਹੈ ਕਿ “ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆ, ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ…”